:

-ਵਿਰੋਧ ਕਰਨ ਵਾਲੇ ਸਾਰੇ ਲੀਡਰ ਸੁਖਬੀਰ ਬਾਦਲ ਨੇ ਕਰ ਦਿੱਤੇ ਪਾਸੇ , SAD ਦੀ 23 ਮੈਂਬਰੀ ਕੋਰ ਕਮੇਟੀ ਦਾ ਪੁਨਰਗਠਨ


ਸੁਖਬੀਰ ਬਾਦਲ ਵੱਲੋਂ 23 ਮੈਂਬਰੀ ਕੋਰ ਕਮੇਟੀ ਦਾ ਪੁਨਰਗਠਨ, ਪੜ੍ਹੋ ਕਿਹੜੇ ਲੀਡਰਾਂ ਨੂੰ ਮਿਲੀ ਜਿੰਮੇਵਾਰੀ?

-ਵਿਰੋਧ ਕਰਨ ਵਾਲੇ ਸਾਰੇ ਲੀਡਰ ਸੁਖਬੀਰ ਬਾਦਲ ਨੇ ਕਰ ਦਿੱਤੇ ਪਾਸੇ 

ਚੰਡੀਗੜ੍ਹ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਇੱਕ ਵਾਰ ਫੇਰ ਪੁਨਰਗਠਨ ਕਰ ਦਿੱਤਾ ਹੈ ਜਿਸ ਵਿੱਚ 23 ਮੈਂਬਰ ਸ਼ਾਮਿਲ ਕੀਤੇ ਹਨ ਪਿਛਲੇ ਦਿਨਾਂ ਤੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਵਿਰੋਧ ਕਰਨ ਵਾਲੇ ਸਾਰੇ ਵੱਡੇ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੇ ਪਾਸੇ ਕਰ ਦਿੱਤੇ ਹਨ। ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਜਿਸ ਤਹਿਤ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਮੁਤਾਬਕ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਕਮੇਟੀ ਦੇ 23 ਮੈਂਬਰ ਹੋਣਗੇ ਜਦੋਂ ਕਿ 4 ਐਕਸ ਆਫੀਸ਼ੀਓ ਸਪੈਸ਼ਲ ਇਨਵਾਇਟੀ ਹੋਣਗੇ।

ਨਵੀਂ ਕੋਰ ਕਮੇਟੀ ਦੇ ਮੈਂਬਰਾਂ ਵਿਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ ਤੇ ਬਲਦੇਵ ਸਿੰਘ ਖਹਿਰਾ ਮੈਂਬਰ ਹੋਣਗੇ। ਡਾ. ਚੀਮਾ ਨੇ ਹੋਰ ਦੱਸਿਆ ਕਿ ਸੰਸਦ ਵਿਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੀਗਲ ਸੈਲ ਦੇ ਪ੍ਰਧਾਨ ਇਸ ਕਮੇਟੀ ਦੇ ਐਕਸ ਆਫੀਸ਼ੀਓ ਮੈਂਬਰ ਹੋਣਗੇ।