:

ਇੰਦਰਾ ਗਾਂਧੀ ਦੇ ਜੀਵਨ ਤੇ ਬਣੀ ਫਿਲਮ ਐਮਰਜੰਸੀ ਦਾ ਪੈਦਾ ਹੋ ਸਕਦਾ ਹੈ ਵਿਵਾਦ


ਇੰਦਰਾ ਗਾਂਧੀ ਦੇ ਜੀਵਨ ਤੇ ਬਣੀ ਫਿਲਮ ਐਮਰਜੰਸੀ ਦਾ ਪੈਦਾ ਹੋ ਸਕਦਾ ਹੈ ਵਿਵਾਦ 

Chandigarh 

ਭਾਜਪਾ ਦੇ ਮੈਂਬਰ ਪਾਰਲੀਮੈਂਟ ਅਤੇ ਫਿਲਮੀ ਅਦਾਕਾਰਾ ਕੰਗਣਾ ਰਨੌਤ ਦੀ ਨਵੀਂ ਆ ਰਹੀ ਐਮਰਜੈਂਸੀ ਫਿਲਮ ਵਿਵਾਦਾਂ ਵਿੱਚ ਘਿਰ ਸਕਦੀ ਹੈ। ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਲਿਖਿਆ ਹੈ ਕਿ ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਕੰਗਨਾ ਰਨੋਤ ਦੀ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ਤੇ ਬਣੀ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਵੱਖਵਾਦੀ ਦਿਖਾਇਆ ਗਿਆ ਹੈ। ਜੇਕਰ ਇਹ ਸੱਚ ਹੈ ਤਾਂ ਇਹ ਬਹੁਤ ਗਲਤ ਹੈ ਅਤੇ ਇਸ ਤੇ ਵਿਵਾਦ ਹੋ ਸਕਦਾ ਹੈ। ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਵੱਲੋਂ 1975 ਵਿੱਚ ਲਾਈ ਗਈ ਐਮਰਜੈਂਸੀ ਤੇ ਬਣਾਈਂ ਗਈ ਹੈ ਅਤੇ 6 ਸਤੰਬਰ ਨੂੰ ਇਸ ਦੀ ਰਲੀਜ਼ ਡੇਟ ਹੈ। 

 ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ।  ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

ਤਾਜ਼ਾ ਖ਼ਬਰਾਂ
Gallery
Tags
Social Media