ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਮੈਕ ਲਾਈਫ ਪ੍ਰਡਿਊਸਰ ਕੰਪਨੀ ਲਈ ਇੰਟਰਵਿਊ
- Reporter 21
- 24 Aug, 2023 05:39
ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਮੈਕ ਲਾਈਫ ਪ੍ਰਡਿਊਸਰ ਕੰਪਨੀ ਲਈ ਇੰਟਰਵਿਊ
ਬਰਨਾਲਾ, 24 ਅਗਸਤ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮੈਕ ਲਾਈਫ ਪ੍ਰਡਿਊਸਰ ਕੰਪਨੀ ਨਾਲ ਤਾਲਮੇਲ ਕਰਕੇ 25 ਅਗਸਤ 2023 (ਦਿਨ ਸ਼ੁੱਕਰਵਾਰ) ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਸੇਲਜ਼ ਐਗਜ਼ੈਕਟਿਵ ਦੀ ਅਸਾਮੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਸ੍ਰੀ ਗੁਰਤੇਜ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਘੱਟੋਂ ਘੱਟ ਗਰੈਜੂਏਟ ਪਾਸ (ਸਿਰਫ ਲੜਕੇ), ਉਮਰ 30 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜ਼ਿਊਮ ਅਤੇ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।