ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ
- Admin Default
- 25 Sep, 2024 05:04
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਹੋਇਆ ਐਲਾਨ
ਚੰਡੀਗੜ੍ਹ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਕਰਕੇ ਪੰਚਾਇਤੀ ਚੋਣਾਂ ਦਾ ਐਲਾਨ ਕੀਤਾ ਹੈ। ਪੰਜਾਬ ਦੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆ। 15 ਅਕਤੂਬਰ ਨੂੰ ਪੂਰੇ ਪੰਜਾਬ ਦੇ ਪਿੰਡਾਂ ਦੇ ਵਿੱਚ ਵੋਟਾਂ ਪੈਣਗੀਆਂ। ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਨੂੰ 4 ਵਜੇ ਤੱਕ ਵੋਟਾਂ ਪੈਣਗੀਆਂ। ਉਸੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਿਜਲਟ ਦਾ ਐਲਾਨ ਸ਼ਾਮ ਨੂੰ ਹੀ ਕਰ ਦਿੱਤਾ ਜਾਵੇਗਾ ਵੋਟਾਂ ਦੀ ਗਿਣਤੀ ਪੋਲਿੰਗ ਬੂਥ ਤੇ ਹੀ ਹੋਵੇਗੀ। 27 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 4 ਅਕਤੂਬਰ ਤੋਂ ਨਾਮਜਦਗੀਆਂ ਸ਼ੁਰੂ ਹੋ ਜਾਣਗੀਆਂ। ਪੰਚਾਇਤੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਵੱਡੇ ਪੱਧਰ ਤੇ ਸਿਵਲ ਪ੍ਰਸ਼ਾਸਨ ਦੇ ਪੰਜਾਬ ਸਰਕਾਰ ਵੱਲੋਂ ਤਬਾਦਲੇ ਕੀਤੇ ਗਏ ਸਨ। ਤਬਾਦਲਿਆਂ ਦੀ ਲਿਸਟ ਆਉਣ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਸਨ ਕਿ ਚੋਣਾਂ ਦਾ ਐਲਾਨ ਅੱਜ ਹੀ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਚੋਣਾਂ ਪਾਰਟੀ ਦੇ ਸਿੰਬਲ ਤੇ ਨਹੀਂ ਲੜੀਆਂ ਜਾਣਗੀਆਂ।







