:

Breaking news ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਖਬਰ


Breaking news ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਖਬਰ 

ਚੰਡੀਗੜ੍ਹ 

ਮੁੱਖ ਮੰਤਰੀ ਭਗਵੰਤ ਮਾਨ ਦੀ ਪਿਛਲੇ ਕੁਝ ਦਿਨਾਂ ਤੋਂ ਵਿਗੜੀ ਹੋਈ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚੋਂ ਛੁੱਟੀ ਮਿਲਣ ਦੀ ਖਬਰ ਹੈ। ਉਹ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਹਨਾਂ ਨੂੰ ਪੇਟ ਅਤੇ ਦਿਲ ਸਬੰਧੀ ਕੋਈ ਤਕਲੀਫ ਸੀ। ਪਿਛਲੇ ਚਾਰ ਦਿਨਾਂ ਤੋਂ ਕਈ ਤਰ੍ਹਾਂ ਦੀਆਂ ਕਿਆਸਕਾਰੀਆਂ ਉਹਨਾਂ ਦੀ ਸਿਹਤ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਸਨ। ਰਾਜਨੀਤਿਕ ਗਲਿਆਰਿਆਂ ਵਿੱਚ ਇਸ ਗੱਲ ਦੀ ਵੀ ਚਰਚਾ ਸੀ ਕਿ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਕਿਸੇ ਹੋਰ ਵੱਡੇ ਨੇਤਾ ਨੂੰ ਮੁੱਖ ਮੰਤਰੀ ਦੀ ਜਿੰਮੇਦਾਰੀ ਸੌਂਪੀ ਜਾ ਰਹੀ ਹੈ। ਫਿਲਹਾਲ ਮੁੱਖ ਮੰਤਰੀ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ ਤੇ ਜਲਦੀ ਹੀ ਉਹ ਆਪਣੇ ਨਿਵਾਸ ਤੇ ਪਹੁੰਚ ਰਹੇ ਹਨ।

ਤਾਜ਼ਾ ਖ਼ਬਰਾਂ
Gallery
Tags
Social Media