:

ਬੀਬੀ ਜੰਗੀਰ ਕੌਰ ਬਣਨਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ?


ਬੀਬੀ ਜੰਗੀਰ ਕੌਰ ਬਣਨਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ?

ਅੰਮ੍ਰਿਤਸਰ 

ਬੀਬੀ ਜੰਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਲੇ ਪ੍ਰਧਾਨ ਹੋ ਸਕਦੇ ਹਨ। ਪਹਿਲਾਂ ਵੀ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 28 ਅਕਤੂਬਰ ਨੂੰ  ਪ੍ਰਧਾਨਗੀ ਦੀ ਹੋਣ ਵਾਲੀ ਚੋਣ ਲਈ ਉਮੀਦਵਾਰ ਐਲਾਨਿਆ ਹੈ।ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜੱਥੇਬਮਦੀ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨਗੀ ਲਈ ਉਮੀਦਵਾਰ ਹੋਣਗੇ।ਦੋ ਦਰਜਨ ਦੇ ਕਰੀਬ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਬੀਬੀ ਜਗੀਰ ਕੌਰ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪਹਿਲ ਕਦਮੀ ਕਰਦਿਆ ਬੀਬੀ ਨੂੰ ਉਮੀਦਵਾਰ ਐਲਾਨਿਆ ਹੈ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਨਖਾਹੀਆ ਐਲਾਨੇ ਜਾਣ ਕਾਰਨ ਪਹਿਲਾਂ ਵਾਂਗ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ  ਖੁਲ੍ਹੇਆਮ ਮੁਲਾਕਾਤਾਂ ਨਹੀਂ ਕਰ ਸਕੇ।

ਤਾਜ਼ਾ ਖ਼ਬਰਾਂ
Gallery
Tags
Social Media