:

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਪਾਉਣਗੇ ਧਰਨ


ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਪਾਉਣਗੇ ਧਰਨ 

ਬਰਨਾਲਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਆਮ ਆਦਮੀ ਪਾਰਟੀ ਅਤੇ ਬੀਜੇਪੀ ਦੇ ਵਿਧਾਨ ਸਭਾ ਜਿਮਣੀ ਚੋਣਾਂ ਵਿੱਚ ਧਰਨ ਪਾਉਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕੀਤੇ ਗਏ ਐਲਾਨ ਤੋਂ ਬਾਅਦ ਪ੍ਰਸ਼ਾਸਨ ਦੀ ਅਤੇ ਰਾਜਨੀਤਿਕ ਪਾਰਟੀਆਂ ਦੀ ਚਿੰਤਾ ਵਧ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬਰਨਾਲਾ ਦੇ ਵਿਜਿਟ ਹੋਟਲ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਹੋ ਰਹੀ ਦੁਰਦਸ਼ਾ ਦੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਬਰਾਬਰ ਦੀ ਜਿੰਮੇਦਾਰ ਹੈ। ਜਿਸ ਦੇ ਚਲਦਿਆਂ ਉਹ ਆਮ ਆਦਮੀ ਪਾਰਟੀ ਦੇ ਨਾਲ ਨਾਲ ਹੁਣ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੇ 12 ਵਿੱਚ ਵੀ ਗੇਟ ਵਿੱਚ ਵੀ ਧਰਨੇ ਲਾਉਣਗੇ। ਜਿਸ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਬਰਨਾਲਾ ਦੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋ ਦੇ ਗੇਟ ਅੱਗੇ ਕੱਲ ਤੋਂ ਕਿਸਾਨ ਧਰਨਾ ਲਾਉਣਗੇ।