ਰਾਜ ਨਹੀਂ ਸੇਵਾ, ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਹੋਈ ਸ਼ੁਰੂ
- Repoter 11
- 03 Dec, 2024 05:13
ਰਾਜ ਨਹੀਂ ਸੇਵਾ, ਸੁਖਬੀਰ ਬਾਦਲ ਦੀ ਧਾਰਮਿਕ ਸਜ਼ਾ ਹੋਈ ਸ਼ੁਰੂ
ਅੰਮ੍ਰਿਤਸਰ
ਰਾਜ ਨਹੀਂ ਸੇਵਾ ਦਾ ਨਾਅਰਾ ਲਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਧਾਰਮਿਕ ਸਜ਼ਾ ਸ਼ੁਰੂ ਹੋ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੇਵਾਦਾਰਾਂ ਵਾਲਾ ਬਾਣਾ ਪਾ ਕੇ ਉਹ ਸੇਵਾ ਨਿਭਾ ਰਹੇ ਹਨ। ਦੱਸ ਦਈਏ ਕਿ ਇੱਕ ਦਿਨ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਸੀ। ਜਿਸ ਵਿੱਚ ਉਹਨਾਂ ਨੇ ਸੇਵਾਦਾਰਾ ਬਾਣਾ ਪਾ ਕੇ ਬਤੌਰ ਸੇਵਾਦਾਰ ਸੇਵਾ ਦੇਣੀ ਹੈ। ਇਸ ਤੋਂ ਬਾਅਦ ਉਹਨਾਂ ਨੇ ਸੰਗਤ ਦੇ ਜੂਠੇ ਬਰਤਨ ਸਾਫ ਕਰਨੇ ਹਨ ਅਤੇ ਬਾਣੀ ਸੁਣਨੀ ਹੈ। ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਸਮੇਤ ਕਈ ਆਗੂਆਂ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ।