:

Big breaking– ਨਗਰ ਪੰਚਾਇਤ ਹੰਡਿਆਇਆ ਦੀ ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ ਹੋਣ ਦਾ ਮਾਮਲਾ..... ਦੇਖੋ ਹਾਈ ਕੋਰਟ ਨੇ ਕੀ ਕੀਤੀ ਸੁਣਵਾਈ!


Big breaking– ਨਗਰ ਪੰਚਾਇਤ ਹੰਡਿਆਇਆ ਦੀ ਕਾਂਗਰਸੀ ਉਮੀਦਵਾਰ ਦੇ ਕਾਗਜ਼ ਰੱਦ ਹੋਣ ਦਾ ਮਾਮਲਾ..... 
ਦੇਖੋ ਹਾਈ ਕੋਰਟ ਨੇ ਕੀ ਕੀਤੀ ਸੁਣਵਾਈ! 

ਬਰਨਾਲਾ 

21 ਦਸੰਬਰ ਨੂੰ ਹੋ ਰਹੀਆਂ ਨਗਰ ਪੰਚਾਇਤ ਹੰਡਿਆਇਆ ਦੀ ਚੋਣ ਵਿੱਚ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਦੇ ਕਾਗਜ ਪ੍ਰਸ਼ਾਸਨ ਵੱਲੋਂ ਰੱਦ ਕਰ ਦਿੱਤੇ ਗਏ ਸਨ।  ਉਨਾਂ ਦੀ ਸ਼ਿਕਾਇਤ ਹੋਈ ਸੀ ਕਿ ਉਹਨਾਂ ਦੇ ਘਰ ਅੱਗੇ ਇੱਕ ਡੱਗ ਬਣਿਆ ਹੈ ਜੋ ਕਿ ਗੈਰ ਕਾਨੂੰਨੀ ਹੈ। ਇਸ ਸ਼ਿਕਾਇਤ ਦੇ ਆਧਾਰ ਤੇ ਪ੍ਰਸ਼ਾਸਨ ਵੱਲੋਂ ਉਹਨਾਂ ਦੇ ਕਾਗਜ਼ ਰੱਦ ਕੀਤੇ ਗਏ। ਜਿਸ ਤੋਂ ਬਾਅਦ ਕਾਂਗਰਸੀਆਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ ਸੀ। ਲੇਕਿਨ ਹੁਣ ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਹਾਈ ਕੋਰਟ ਵਿੱਚ ਅਮਨਦੀਪ ਕੌਰ ਵੱਲੋਂ ਪੰਜਾਬ ਸਰਕਾਰ ਨੂੰ ਪਾਰਟੀ ਬਣਾ ਕੇ ਇਸ ਮਾਮਲੇ ਵਿੱਚ ਉਹਨਾਂ ਨਾਲ ਧੱਕੇਸ਼ਾਹੀ ਹੋਣ ਦੀ ਅਪੀਲ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੁਣ 17 ਦਸੰਬਰ ਨੂੰ ਸੁਣਵਾਈ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਆਪਣੇ ਸਾਰੇ ਕਾਗਜਾਤ ਲੈ ਕੇ ਮਾਨਯੋਗ ਹਾਈਕੋਰਟ ਅੱਗੇ ਪੇਸ਼ ਹੋਣਗੇ। ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਸ਼ਹਿ ਤੇ ਜਿੰਨਾ ਅਧਿਕਾਰੀਆਂ ਨੇ ਗਲਤ ਕੰਮ ਕੀਤਾ ਹੈ ਉਹਨਾਂ ਨੂੰ ਇਸ ਦਾ ਖਾਮਿਆਜਾ ਹਰ ਹਾਲ ਵਿੱਚ ਭੁਗਤਣਾ ਪਵੇਗਾ। ਉਨਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਗਰ ਕਿਸੇ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਉਹ ਕਿਸੇ ਵੀ ਹਾਲਤ ਵਿੱਚ ਚੁੱਪ ਨਹੀਂ ਬੈਠਣਗੇ।

ਬਲਾਕ ਕਾਂਗਰਸ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੱਚ ਦੀ ਜਿੱਤ ਹੋਵੇਗੀ ਬਰਨਾਲਾ ਦੇ ਤਹਿਸੀਲਦਾਰ ਅਤੇ ਨਗਰ ਕੌਂਸਲ ਬਰਨਾਲਾ ਦੇ ਕਾਰਜ ਸਾਧਕ ਅਧਿਕਾਰੀ ਨੂੰ ਇਸ ਵਿੱਚ ਪਾਰਟੀ ਬਣਾਇਆ ਹੋਇਆ ਹੈ। ਜਿਹੜੇ ਅਫਸਰ ਸਰਕਾਰ ਦੀ ਸ਼ੈਅ ਤੇ ਧੱਕੇਸ਼ਾਹੀ ਕਰਦੇ ਹਨ। ਹਾਈਕੋਰਟ ਵਿੱਚ ਉਹਨਾਂ ਨੂੰ ਜਵਾਬ ਦੇਣਾ ਪਵੇਗਾ।