:

Big breaking –ਨਗਰ ਪੰਚਾਇਤ ਹੰਡਿਆਇਆ ਦੇ ਵਾਰਡ ਨੰਬਰ ਸੱਤ ਦੇ ਕਾਂਗਰਸੀ ਉਮੀਦਵਾਰ ਦੇ ਕਾਗਜ ਰੱਦ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਦਾ ਆਇਆ ਫੈਸਲਾ


Big breaking –ਨਗਰ ਪੰਚਾਇਤ ਹੰਡਿਆਇਆ ਦੇ ਵਾਰਡ ਨੰਬਰ ਸੱਤ ਦੇ ਕਾਂਗਰਸੀ ਉਮੀਦਵਾਰ ਦੇ ਕਾਗਜ ਰੱਦ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਦਾ ਆਇਆ ਫੈਸਲਾ 

ਬਰਨਾਲਾ

 21 ਦਸੰਬਰ ਨੂੰ ਹੋ ਰਹੀ ਨਗਰ ਪੰਚਾਇਤ ਦੀ ਇਲੈਕਸ਼ਨ ਵਿੱਚ ਕਾਂਗਰਸੀ ਉਮੀਦਵਾਰ ਦੇ ਵਾਰਡ ਨੰਬਰ ਸੱਤ ਦੀ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਦੇ ਕਾਗਜ਼ ਰੱਦ ਕਰਨ ਦੇ ਮਾਮਲੇ ਵਿੱਚ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਮਨਦੀਪ ਕੌਰ ਵੱਲੋਂ ਭਾਈ ਗਈ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਜ਼ਿਲ੍ਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਾਰਡ ਨੰਬਰ ਸੱਤ ਤੋਂ ਕਾਂਗਰਸੀ ਉਮੀਦਵਾਰ ਅਮਨਦੀਪ ਕੌਰ ਦੇ ਕਾਗਜ ਰੱਦ ਕਰ ਦਿੱਤੇ ਗਏ ਸਨ। ਉਹਨਾਂ ਤੇ ਸ਼ਿਕਾਇਤ ਸੀ ਕਿ ਉਹਨਾਂ ਨੇ ਘਰ ਦੇ ਬਾਹਰ ਗਲੀ ਤੇ ਨਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਹਾਈ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਵਾਰਡ ਨੰਬਰ ਸੱਤ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਕੌਰ ਬਿਨਾਂ ਵਿਰੋਧ ਤੋਂ ਜੇਤੂ ਕਰਾਰ ਦੇ ਦਿੱਤੇ ਗਏ ਹਨ।