:

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੀਤੀ ਸਖਤ ਟਿੱਪਣੀ


ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੀਤੀ ਸਖਤ ਟਿੱਪਣੀ

ਨਵੀਂ ਦਿੱਲੀ

ਪਿਛਲੇ 32 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਅੱਜ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕੀਤਾ ਗਿਆ ਸੀ। ਜਿਸ ਉੱਤੇ ਸੁਪਰੀਮ ਕੋਰਟ ਨੇ ਆਪਣੀ ਅਸੰਤੁਸ਼ਟੀ ਜਾਹਰ ਕੀਤੀ ਸੁਪਰੀਮ ਕੋਰਟ ਨੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਜਾਣ ਤੋਂ ਰੋਕਣਾ ਉਹਨਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਬਰਾਬਰ ਹੈ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਜੇਕਰ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ।
ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ। ਇਸ ਮਾਮਲੇ ਵਿੱਚ ਅੱਜ ਡੱਲੇਵਾਲ ਦੀ ਸੁਪਰੀਮ ਕੋਰਟ ਵਿੱਚ ਲਾਈਵ ਸੁਣਵਾਈ ਹੋ ਸਕਦੀ ਹੈ। 


ਸੋਰਸ ਬਾਬੂਸ਼ਾਹੀ