:

Big breaking– ਡੱਲੇਵਾਲ ਹਸਪਤਾਲ ਵਿੱਚ ਸ਼ਿਫਟ ਹੋਣਗੇ ਜਾਂ ਨਹੀਂ ? ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਮੀਟਿੰਗ ਦਾ ਆਇਆ ਫੈਸਲਾ


Big breaking– ਡੱਲੇਵਾਲ ਹਸਪਤਾਲ ਵਿੱਚ ਸ਼ਿਫਟ ਹੋਣਗੇ ਜਾਂ ਨਹੀਂ ? ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਮੀਟਿੰਗ ਦਾ ਆਇਆ ਫੈਸਲਾ

 ਚੰਡੀਗੜ੍ਹ

 ਜਗਜੀਤ ਸਿੰਘ ਡਲੇਵਾਲ ਦੇ ਮਰਨ ਵਰਤ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਵੱਡੀ ਖਬਰ ਆਈ ਹੈ। ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਚੱਲ ਰਹੀ ਮੀਟਿੰਗ ਬੇ ਨਤੀਜਾ ਰਹੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦੇ ਹੁਕਮਾਂ ਤੇ ਡਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਲਈ ਪੰਜਾਬ ਸਰਕਾਰ ਨੂੰ ਕੋਸ਼ਿਸ਼ ਕਰ ਰਹੀ ਸੀ। ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕਿਸਾਨ ਕੁਝ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾਵੇ ਅਤੇ ਉਸਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਲਈ ਕਦਮ ਚੁੱਕੇ ਜਾਣ। ਜਿਸ ਤੋਂ ਬਾਅਦ ਇਹ ਮੀਟਿੰਗ ਹੋਣੀ ਸੀ। ਫਿਲਹਾਲ ਮੀਟਿੰਗ ਬੇਨਤੀਜਾ ਖਤਮ ਹੋ ਗਈ ਹੈ। ਪਿਛਲੇ 34 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਡੱਲੇਵਾਲ ਧਰਨੇ ਵਾਲੀ ਥਾਂ ਤੇ ਹੀ ਬੈਠੇ ਰਹਿਣਗੇ।