:

ਵਧ ਗਈਆਂ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ, ਦੇਖੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ


ਵਧ ਗਈਆਂ ਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ, ਦੇਖੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ 

ਚੰਡੀਗੜ੍ਹ 

ਠੰਡ ਕੜਾਕੇ ਦੀ ਪੈ ਰਹੀ ਠੰਡ ਕਾਰਨ ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਪਹਿਲਾਂ 24 ਦਸੰਬਰ ਤੋਂ 31 ਦਸੰਬਰ ਤੱਕ ਸਰਕਾਰੀ ਪ੍ਰਾਈਵੇਟ ਅਤੇ ਐਡਡ ਸਕੂਲਾਂ ਨੂੰ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 7 ਜਨਵਰੀ ਤੱਕ ਇਹ ਛੁੱਟੀਆਂ ਰਹਿਣਗੀਆਂ। ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਦੇ ਚਲਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਦੱਸ ਦਈਏ ਕਿ ਹਰਿਆਣਾ ਵਿੱਚ ਪਹਿਲਾਂ ਹੀ ਛੁੱਟੀਆਂ 15 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ।