ਲਿਸਟ ਹੋਈ ਜਾਰੀ, ਬਰਨਾਲਾ ਵਿੱਚ ਕੌਣ ਲਹਿਰਾਵੇਗਾ ਗਣਤੰਤਰ ਦਿਵਸ ਦਾ ਤਿਰੰਗਾ ਝੰਡਾ
- Repoter 11
- 14 Jan, 2025 10:42
ਲਿਸਟ ਹੋਈ ਜਾਰੀ, ਬਰਨਾਲਾ ਵਿੱਚ ਕੌਣ ਲਹਿਰਾਵੇਗਾ ਗਣਤੰਤਰ ਦਿਵਸ ਦਾ ਤਿਰੰਗਾ ਝੰਡਾ
ਬਰਨਾਲਾ
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮਨਾਉਣ ਨੂੰ ਲੈ ਕੇ ਲਿਸਟ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਸਮੇਤ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਲੱਗ ਗਈਆਂ ਹਨ। ਬਰਨਾਲਾ ਵਿੱਚ ਸਮਾਜਿਕ ਨਿਆਅ ਮੰਤਰੀ ਡਾਕਟਰ ਬਲਜੀਤ ਕੌਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਸੂਬੇ ਦੇ ਰਾਜਪਾਲ ਲਾਲ ਚੰਦ ਕਟਾਰੀਆ ਲੁਧਿਆਣਾ ਵਿੱਚ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਐਸਏਐਸ ਨਗਰ ਮੋਹਾਲੀ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
.....