ਮਹਿਲਕਲਾਂ ਪੁਲਿਸ ਵੱਲੋਂ ਦਰਜ ਕੀਤਾ ਝੂਠਾ ਪੁਲਿਸ ਰੱਦ ਕਰਵਾਉਣ ਲਈ ਭਾਕਿਯੂ ਏਕਤਾ ਡਕੌਂਦਾ ਦਾ ਵਫ਼ਦ ਐਸਐਸਪੀ ਬਰਨਾਲਾ ਨੂੰ ਮਿਲਿਆ
- Reporter 12
- 27 Sep, 2023 03:41
ਮਹਿਲਕਲਾਂ ਪੁਲਿਸ ਵੱਲੋਂ ਦਰਜ ਕੀਤਾ ਝੂਠਾ ਪੁਲਿਸ ਰੱਦ ਕਰਵਾਉਣ ਲਈ ਭਾਕਿਯੂ ਏਕਤਾ ਡਕੌਂਦਾ ਦਾ ਵਫ਼ਦ ਐਸਐਸਪੀ ਬਰਨਾਲਾ ਨੂੰ ਮਿਲਿਆ
ਬਰਨਾਲਾ 27 ਸਤੰਬਰ
ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਵਫਦ ਐਸ ਐਸ ਪੀ ਬਰਨਾਲਾ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਪਿੰਡ ਰਾਏਸਰ ਦੇ ਕਿਸਾਨ ਲਖਵੀਰ ਸਿੰਘ ਅਤੇ ਉਸ ਦੀ ਪਤਨੀ ਲਖਵੀਰ ਕੌਰ ਖ਼ਿਲਾਫ਼ ਮਹਿਲਕਲਾਂ ਪੁਲਿਸ ਸਟੇਸ਼ਨ ਵਿੱਚ ਐਫ਼ ਆਈ ਆਰ 34/23 ਮਿਤੀ 30-05-2023 ਨਾਲ ਝੂਠਾ ਪਰਚਾ ਦਰਜ਼ ਕੀਤਾ ਗਿਆ ਹੈ। ਇਹ ਨਜਾਇਜ਼ ਪਰਚਾ ਰੱਦ ਕਰਨ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਜਥੇਬੰਦੀ ਵੱਲੋਂ ਕਈ ਵਾਰ ਮਿਲਾ ਜਾ ਚੁੱਕਾ ਹੈ। ਪਰ ਪੁਲਿਸ ਲਗਾਤਾਰ ਟਾਲ ਮਟੋਲ ਕਰ ਰਹੀ ਹੈ। ਐਸ ਪੀ ਨੂੰ ਮਿਲੇ ਵਫ਼ਦ ਵਿੱਚ ਸ਼ਾਮਿਲ ਆਗੂਆਂ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਹਰਦਾਸਪੁਰਾ ਜਿਲਾ ਖਜ਼ਾਨਚੀ ਗੁਰਦੇਵ ਸਿੰਘ ਮਾਗੇਵਾਲ, ਬਲਾਕ ਪ੍ਰਧਾਨ ਨਾਨਕ ਆਮਲਾ ਸਿੰਘ ਵਾਲਾ, ਅਮਨਦੀਪ ਸਿੰਘ ਰਾਏਸਰ, ਜੱਗੀ ਰਾਏਸਰ,ਅਮਨਾ ਰਾਏਸਰ, ਜੱਗਾ ਸਿੰਘ ਮਹਿਲ ਕਲਾਂ,ਬੂਟਾ ਸਿੰਘ ਫਰਵਾਹੀ, ਮਨਜਿੰਦਰ ਸਿੰਘ ਅਤੇ ਪਰਮਜੀਤ ਸਿੰਘ ਮੂੰਮ ਨੇ ਕਿਹਾ ਕਿ ਸਾਡੀ ਆਖ਼ਰੀ ਵਾਰ ਚਿਤਾਵਨੀ ਵਜੋਂ ਹੈ ਕਿ ਲਖਵੀਰ ਸਿੰਘ ਅਤੇ ਉਸ ਦੀ ਪਤਨੀ ਲਖਵੀਰ ਕੌਰ ਨੂੰ ਨਜਾਇਜ਼ ਤੰਗ ਪ੍ਰੇਸਾਨ ਕਰਨਾ ਬੰਦ ਕੀਤਾ ਜਾਵੇ ਅਤੇ ਇਹ ਨਜਾਇਜ਼ ਪਾਇਆ ਪਰਚਾ ਰੱਦ ਕੀਤਾ ਜਾਵੇ। ਆਗੂਆਂ ਕਿਹਾ ਕਿ ਅਗਰ ਇਹ ਨਜਾਇਜ਼ ਪਰਚਾ ਰੱਦ ਨਾਂ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰੇਗੀ ਅਤੇ ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਆਗੂਆਂ ਨੇ ਦੱਸਿਆ ਕਿ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਚੇਤੰਨ ਜੁਝਾਰੂ ਯੋਧੇ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦਾ 13ਵਾਂ ਸ਼ਰਧਾਂਜਲੀ ਸਮਾਗਮ 11 ਅਕਤੂਬਰ ਨੂੰ ਚੱਕ ਅਲੀਸ਼ੇਰ ਵਿਖੇ ਮਨਾਇਆ ਜਾਵੇਗਾ।