ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਪੁਲਿਸ ਨੇ ਇੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
- Repoter 11
- 30 Sep, 2023
ਜਿਲ੍ਹਾ ਬਰਨਾਲਾ ਦੇ ਕਸਬਾ ਧਨੌਲਾ ਪੁਲਿਸ ਨੇ ਇੱਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਬਰਨਾਲਾ 30 ਸਤੰਬਰ
ਇਨ੍ਹਾਂ ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ, 32 ਬੋਰ ਦੇਸੀ ਪਿਸਤੌਲ ਬਰਾਮਦ ਹੋਇਆ, ਜਿਨ੍ਹਾਂ ਖ਼ਿਲਾਫ਼ ਥਾਣਾ ਧਨੌਲਾ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਵਿੱਚ ਕਈ ਕੇਸ ਦਰਜ ਹਨ।
ਡੀ.ਐਸ.ਪੀ ਸਬ-ਡਵੀਜ਼ਨ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਇੰਚਾਰਜ ਸਬ-ਇੰਸਪੈਕਟਰ ਲਖਵਿੰਦਰ ਸਿੰਘ ਦੀ ਟੀਮ ਨੇ ਪਿਸਤੌਲ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ। ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ ਇੱਕ 32 ਬੋਰ ਦਾ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਲੁੱਟ-ਖੋਹ ਦੇ ਮਾਮਲੇ ਵੀ ਦਰਜ ਹਨ।