:

ਹਰਿਆਣਾ 'ਚ ਮਜ਼ਦੂਰੀ ਕਰਨ ਗਏ ਚਾਚੀ ਅਤੇ ਭਤੀਜੇ ਦੀ ਖੇਤ ਦੇ ਛੱਪੜ 'ਚ ਡੁੱਬਣ ਨਾਲ ਹੋਈ ਮੌਤ


ਹਰਿਆਣਾ 'ਚ ਮਜ਼ਦੂਰੀ ਕਰਨ ਗਏ  ਚਾਚੀ ਅਤੇ ਭਤੀਜੇ ਦੀ ਖੇਤ ਦੇ ਛੱਪੜ 'ਚ ਡੁੱਬਣ ਨਾਲ ਹੋਈ ਮੌਤ 

 ਬਰਨਾਲਾ , 2 ਅਕਤੂਬਰ 

 ਬਰਨਾਲਾ ਜ਼ਿਲ੍ਹੇ ਦੇ ਪਿੰਡ ਮੌੜ ਪਟਿਆਲਾ ਦੇ ਇੱਕ ਮਜ਼ਦੂਰ ਪਰਿਵਾਰ ਦੇ ਚਾਚੀ ਅਤੇ ਭਤੀਜੇ ਦੀ ਹਰਿਆਣਾ ਦੇ ਇੱਕ ਪਿੰਡ ਵਿੱਚ ਖੇਤਾਂ ਦੇ ਛੱਪੜ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।  ਇਸ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ।  ਜਾਣਕਾਰੀ ਦਿੰਦਿਆਂ ਪਿੰਡ ਮੌੜ ਪਟਿਆਲਾ ਦੇ ਸਰਪੰਚ ਸੁਰਜੀਤ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ, ਨੰਬਰਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਨਾਂ ਕਰਮਜੀਤ ਕੌਰ ਅਤੇ ਉਸ ਦੇ ਭਤੀਜੇ ਦਾ ਨਾਂ ਜੰਟਾ ਸਿੰਘ ਹੈ।  ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ ਅਤੇ ਹਰਿਆਣਾ ਦੇ ਪਿੰਡ ਰਸੀਲਾਖੇੜਾ (ਨੇੜੇ ਮੰਡੀ ਡੱਬਵਾਲੀ) ਵਿੱਚ ਮਜ਼ਦੂਰੀ ਕਰਨ ਗਏ ਸੀ।  ਉਹ ਉਥੇ ਨਰਮੇ ਦੇ ਖੇਤਾਂ ਵਿੱਚ ਕੰਮ ਕਰਨ ਗਿਆ ਸੀ।  ਉਥੇ ਹੀ ਖੇਤ ਦੇ ਕੋਲ ਪਾਣੀ ਸਟੋਰ ਕਰਨ ਲਈ ਡੂੰਘਾ ਛੱਪੜ ਬਣਾਇਆ ਹੋਇਆ ਸੀ।  ਜਦੋਂ ਕਰਮਜੀਤ ਕੌਰ ਪਾਣੀ ਲੈਣ ਲਈ ਛੱਪੜ ਨੇੜੇ ਗਈ ਤਾਂ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਛੱਪੜ ਵਿੱਚ ਡਿੱਗ ਗਈ।  ਇਸ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਜੰਟਾ ਸਿੰਘ ਨੇ ਵੀ ਉਸ ਨੂੰ ਬਚਾਉਣ ਲਈ ਛਾਲ ਮਾਰ ਦਿੱਤੀ।  ਛੱਪੜ ਡੂੰਘਾ ਹੋਣ ਕਾਰਨ ਦੋਵਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਦਾ ਪਤਾ ਪਰਿਵਾਰ ਨੂੰ ਹਰਿਆਣੇ ਤੋਂ ਆਏ ਫੋਨ ਰਾਹੀਂ ਮਿਲਿਆ। ਉਸ ਤੋਂ ਬਾਅਦ ਪਰਿਵਾਰ ਦੇ ਕੁਝ ਮੈਂਬਰ ਅਤੇ ਪਿੰਡ ਦੇ ਲੋਕ ਘਟਨਾ ਵਾਲੇ ਸਥਾਨ ਵੱਲ ਨੂੰ ਚਲੇ ਗਏ। ਮ੍ਰਿਤਕ ਮਹਿਲਾ ਦੇ ਦੋ ਬੱਚੇ ਹਨ ਉਸ ਦੇ ਇੱਕ ਬੱਚੇ ਦੀ ਇੱਕ ਸਾਲ ਪਹਿਲਾਂ ਹੀ ਨਹਿਰ ਵਿੱਚ ਡੁੱਬ ਕੇ ਮੌਤ ਹੋ ਗਈ ਸੀ ਜਦ ਕਿ ਜੰਟਾ ਸਿੰਘ ਹਜੇ ਕੁਵਾਰਾ ਸੀ ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦੁੱਖ ਦਾ ਮਾਹੌਲ ਹੈ | ਗਰੀਬ ਪਰਿਵਾਰ ਆਪਣੇ ਪਰਿਵਾਰ ਦੀ ਗਰੀਬੀ ਲਾਉਣ ਲਈ ਆਪਣੇ ਘਰ ਤੋਂ ਬਾਹਰ ਜਾ ਕੇ ਮਜ਼ਦੂਰੀ ਕਰਦੇ ਸਨ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਵੱਲੋਂ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਉਹਨਾਂ ਨੂੰ ਕੁਝ ਆਰਥਿਕ ਮਦਦ ਮਿਲ ਸਕੇ ਅਤੇ ਇਹਨਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਣੀ ਚਾਹੀਦੀ ਹੈ।