ਪਿੰਡ ਭੈਣੀ ਮਹਿਰਾਜ ਕੂੜਾ ਪ੍ਰਬੰਧਨ 'ਚ ਜ਼ਿਲ੍ਹਾ ਬਰਨਾਲਾ 'ਚੋਂ ਮੋਹਰੀ
- Repoter 11
- 02 Oct, 2023 05:06
ਪਿੰਡ ਭੈਣੀ ਮਹਿਰਾਜ ਕੂੜਾ ਪ੍ਰਬੰਧਨ 'ਚ ਜ਼ਿਲ੍ਹਾ ਬਰਨਾਲਾ 'ਚੋਂ ਮੋਹਰੀ
ਸੂਬਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਜਿੰਪਾ ਵਲੋਂ ਗ੍ਰਾਮ ਪੰਚਾਇਤ ਦਾ ਸਨਮਾਨ
ਬਰਨਾਲਾ 2 ਅਕਤੂਬਰ
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੈਣੀ ਮਹਿਰਾਜ ਨੂੰ ਵਿਸ਼ੇਸ਼ ਸਨਮਾਨ ਹਾਸਿਲ ਹੋਇਆ ਹੈ। ਇਹ ਪਿੰਡ ਜ਼ਿਲ੍ਹਾ ਬਰਨਾਲਾ ਵਿੱਚ ਠੋਸ ਤੇ ਤਰਲ ਕੂੜੇ ਦੇ ਸੁਚੱਜੇ ਨਿਬੇੜੇ ਵਿਚ ਮੋਹਰੀ ਪਿੰਡ ਵਜੋਂ ਉਭਰਿਆ ਹੈ।
ਅੱਜ ਚੰਡੀਗੜ੍ਹ ਵਿੱਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਭੈਣੀ ਮਹਿਰਾਜ ਦੀ ਗ੍ਰਾਮ ਪੰਚਾਇਤ ਨੂੰ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਠੋਸ ਤੇ ਤਰਲ ਕੂੜੇ ਦੇ ਵਧੀਆ ਪ੍ਰਬੰਧਨ ਕਰਨ ਲਈ ਸਨਮਾਨਿਤ ਕੀਤਾ।
ਪਿੰਡ ਭੈਣੀ ਮਹਿਰਾਜ ਦੀ ਸਰਪੰਚ ਸੁਖਵਿੰਦਰ ਕੌਰ ਅਤੇ ਪੰਚ ਹਰਮੇਲ ਸਿੰਘ ਨੇ ਸਨਮਾਨ ਮਿਲਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਪਿੰਡ ਦੇ ਸਰਬਪੱਖੀ ਵਿਕਾਸ ਲਈ ਬਣਾਈਆਂ ਯੋਜਨਾਵਾਂ ਤੇ ਸੁਮੱਚੀ ਪੰਚਾਇਤ ਵਲੋਂ ਮਿਲੇ ਸਹਿਯੋਗ ਸਦਕਾ ਹੀ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਲਈ ਪਿੰਡ ਦਾ ਨਾਮਤੇ ਪੰਚ ਹਰਮੇਲ ਸਿੰਘ ਨੇ ਸਨਮਾਨ ਮਿਲਣ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਪਿੰਡ ਦੇ ਸਰਬਪੱਖੀ ਵਿਕਾਸ ਲਈ ਬਣਾਈਆਂ ਯੋਜਨਾਵਾਂ ਤੇ ਸੁਮੱਚੀ ਪੰਚਾਇਤ ਵਲੋਂ ਮਿਲੇ ਸਹਿਯੋਗ ਸਦਕਾ ਹੀ ਠੋਸ ਤੇ ਤਰਲ ਕੂੜੇ ਦੇ ਪ੍ਰਬੰਧਨ ਲਈ ਪਿੰਡ ਦਾ ਨਾਮ ਸੂਬਾ ਪੱਧਰ 'ਤੇ ਦਰਜ ਹੋਇਆ ਹੈ।
ਜ਼ਿਲ੍ਹਾ ਪੱਧਰ 'ਤੇ ਮੋਹਰੀ ਰਹਿਣ ਵਾਲੇ ਪਿੰਡ ਭੈਣੀ ਮਹਿਰਾਜ ਦੇ ਗੁਰੂ ਤੇਗ ਬਹਾਦਰ ਟੀਮ ਦੇ ਮੈਂਬਰ ਜਤਿੰਦਰ ਸਿੰਘ ਤੇ ਗਗਨਦੀਪ ਸਿੰਘ ਦਾ ਕਹਿਣਾ ਹੈ ਕਿ ਵਾਤਾਵਰਨ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਪਿੰਡ ਨੂੰ ਸਾਫ-ਸੁੱਥਰਾ ਬਣਾਉਣ ਅਤੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਕੰਮਾਂ ਬਦੌਲਤ ਇਹ ਸਨਮਾਨ ਹਾਸਲ ਹੋਇਆ ਹੈ।
ਪੰਚ ਬਹਾਦਰ ਸਿੰਘ ਤੇ ਬਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਨੂੰ ਪਲਾਸਟਿਕ ਮੁਕਤ ਕਰਨ ਲਈ ਹਰ ਤਿੰਨ ਮਹੀਨੇ ਬਾਅਦ ਲੋਕਾਂ ਨੂੰ ਪਲਾਸਟਿਕ ਕੂੜੇ ਬਦਲੇ ਮੁਫਤ ਵਿੱਚ ਗੁੜ ਵੰਡਿਆ ਜਾਂਦਾ ਹੈ। ਛੱਪੜ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ ਥਾਪਰ ਮਾਡਲ ਛੱਪੜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਾਫ-ਸਫਾਈ ਦੇ ਪ੍ਰਬੰਧਾਂ ਵਿੱਚ ਖਾਸ ਧਿਆਨ ਦਿੱਤਾ ਜਾਂਦਾ ਹੈ।
ਪਿੰਡ ਦੇ ਆਗੂ ਜਰਨੈਲ ਸਿੰਘ ਨੇ ਕਿਹਾ ਕਿ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਬਰਨਾਲਾ ਦੇ ਪਰਮਜੀਤ ਸਿੰਘ ਭੁੱਲਰ ਵਲੋਂ ਪਿੰਡ ਦੇ ਨਿਵੇਕਲੇ ਵਿਕਾਸ ਕਾਰਜਾਂ ਦੇ ਕੰਮਾਂ ਲਈ ਨਿਭਾਈ ਜਾ ਰਹੀ ਭੂਮਿਕਾ ਕਾਰਨ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਪਿੰਡ ਦਾ ਨਾਮ ਰੌਸ਼ਨ ਹੋਇਆ ਹੈ।
ਇਸ ਮੌਕੇ ਸਵਰਨ ਸਿੰਘ ਗ੍ਰਾਮ ਸੇਵਕ, ਪੰਚ ਜੁਆਲਾ ਸਿੰਘ, ਸੇਵਕ ਸਿੰਘ, ਕੇਸਰ ਸਿੰਘ, ਬਲਜਿੰਦਰ ਕੌਰ, ਹਰਬੰਸ ਕੌਰ, ਕੁਲਵੰਤ ਕੌਰ ਹਾਜ਼ਰ ਸਨ।