:

ਬਾਜਵਾ ਤੇ ਹੋਈ ਕਾਰਵਾਈ ਦੇ ਵਿਰੋਧ ਵਿੱਚ ਕਾਂਗਰਸੀਆਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ


ਬਾਜਵਾ ਤੇ ਹੋਈ ਕਾਰਵਾਈ ਦੇ ਵਿਰੋਧ ਵਿੱਚ ਕਾਂਗਰਸੀਆਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ

ਬਰਨਾਲਾ


ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਸਰਕਾਰ ਵੱਲੋਂ ਦਰਜ ਕੀਤੇ ਗਏ ਪਰਚੇ ਦੇ ਵਿਰੋਧ ਦੇ ਵਿੱਚ ਜਿਲਾ ਬਰਨਾਲਾ ਦੇ ਕਾਂਗਰਸੀਆਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ। ਬਰਨਾਲਾ ਦੇ ਐਮਐਲਏ ਕੁਲਦੀਪ ਸਿੰਘ ਕਾਲਾ ਢਿੱਲੋ ਦੀ ਅਗਵਾਈ ਦੇ ਵਿੱਚ ਵੱਡੀ ਸੰਖਿਆ ਵਿੱਚ ਆਗੂਆਂ ਨੇ ਡੀਸੀ ਦਫਤਰ ਤੋਂ ਲੈ ਕੇ ਕਚਹਿਰੀ ਚੌਂਕ ਤੱਕ ਮਾਰਚ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀਆਂ ਨੇ ਪ੍ਰਦੇਸ਼ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਜੋ ਮਾਹੌਲ ਖਰਾਬ ਹੋ ਰਿਹਾ ਹੈ, ਪੰਜਾਬ ਸਰਕਾਰ ਦਾ ਫੇਲੀਅਰ ਹੈ ਪਰ ਪੰਜਾਬ ਸਰਕਾਰ ਆਪਣਾ ਫੇਲੀਅਰ ਦੂਜਿਆਂ ਉੱਪਰ ਪਾਉਣਾ ਚਾਹੁੰਦੀ ਹੈ। ਇਸ ਮੌਕੇ ਤੇ ਕਾਂਗਰਸੀ ਆਗੂ ਮਨੀਸ਼ ਕਾਕਾ ਅਤੇ ਵਰੁਣ ਬੱਤਾ ਨੇ ਕਿਹਾ ਕਿ ਸਰਕਾਰ ਤੋਂ ਸਥਿਤੀ ਕੰਟਰੋਲ ਨਹੀਂ ਹੋ ਰਹੇ ਹੈ। ਇਸ ਮੌਕੇ ਤੇ ਮਹੇਸ਼ ਕੁਮਾਰ ਲੁਟਾ, ਬਲਦੇਵ ਸਿੰਘ ਭੁੱਚਰ, ਨਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖਿਲਾਫ ਇਸੇ ਤਰ੍ਹਾਂ ਵੱਡਾ ਸੰਘਰਸ਼ ਜਾਰੀ ਰਹੇਗਾ। ਪੁਤਲਾ ਫੂਕ ਕੇ ਉਹਨਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।।