ਸਿਹਤ ਵਿਭਾਗ ਬਰਨਾਲਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ : ਸਿਵਲ ਸਰਜਨ ਬਰਨਾਲਾ
- Repoter 11
- 08 Oct, 2023 23:47
ਸਿਹਤ ਵਿਭਾਗ ਬਰਨਾਲਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ : ਸਿਵਲ ਸਰਜਨ ਬਰਨਾਲਾ
ਬਜੁਰਗ ਅਵਸਥਾ ‘ਚ ਸਮੇਂ-ਸਮੇਂ ਕਰਾਉਣਾ ਚਾਹੀਦਾ ਹੈ ਮੈਡੀਕਲ ਚੈੱਕਅੱਪ
ਬਰਨਾਲਾ, 07 ਅਕਤੂਬਰ
ਪੰਜਾਬ ਸਰਕਾਰ ਬਜੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਵਿਸ਼ੇ ਤਹਿਤ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਸਿਵਲ ਸਰਜਨ, ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇ ਰਿਹਾ ਹੈ।
ਡਾ. ਔਲਖ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਬਜੁਰਗਾਂ ਦਾ ਬਲੱਡ ਪ੍ਰੈਸ਼ਰ ,ਸ਼ੂਗਰ ਅਤੇ ਹੋਰ ਬਿਮਾਰੀਆਂ ਦਾ ਚੈੱਕ ਅੱਪ ਕਰਕੇ ਮੁਫਤ ਟੈਸਟ ਅਤੇ ਇਲਾਜ ਕੀਤਾ ਜਾਂਦਾ ਹੈ। ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 50 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਦਾ ਹਸਪਤਾਲਾਂ ‘ਚ ਅਤੇ ਪਿੰਡਾਂ ‘ਚ ਵਿਸ਼ੇਸ਼ ਕੈਂਪ ਲਗਾ ਕੇ ਚੈੱਕਅੱਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਅਪ੍ਰੇਸ਼ਨ ਬਿਲਕੁੱਲ ਮੁਫਤ ਕੀਤੇ ਜਾਂਦੇ ਹਨ।
ਬਜੁਰਗਾਂ ਨੂੰ ਕੋਈ ਮੁਸ਼ਕਿਲ ਨਾਂ ਆਵੇ ਇਸ ਲਈ ਹਸਪਤਾਲਾਂ ‘ਚ ਵੱਖਰੀ ਓ. ਪੀ. ਡੀ. ਕਤਾਰ ਦਾ ਪ੍ਰਬੰਧ ਕੀਤਾ ਗਿਆ ਹੈ। ਹਸਪਤਾਲਾਂ ‘ਚ ਮੁਫਤ ਲੈਬਾਰਟਰੀ ਟੈਸਟ, ਦਵਾਈਆਂ,ਈ.ਸੀ.ਜੀ,ਐਕਸਰੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਬਜੁਰਗ ਆਪਣਾ ਵਧੀਆ ਢੰਗ ਨਾਲ ਇਲਾਜ ਕਰਵਾ ਸਕਣ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਜਿਵੇਂ ਜ਼ਿਲ੍ਹਾ ਹਸਪਤਾਲ ਬਰਨਾਲਾ,ਸਬ ਡਵੀਜਨਲ ਹਸਪਤਾਲ ਤਪਾ ਸੀਐਚਸੀ ਮਹਿਲ ਕਲਾਂ, ਧਨੌਲਾ,ਪੀਐਚਸੀ ਲੈਵਲ ਤੇ ਮਿਤੀ 1 ਅਕਤੂਬਰ ਤੋਂ 7 ਅਕਤੂਬਰ ਤੱਕ ਅੰਤਰਰਾਸਟਰੀ ਬਿਰਧ ਦਿਵਸ ਸਬੰਧੀ ਚੈੱਕਅੱਪ ਕੀਤੇ ਗਏ,ਲੈਬਾਰਟਰੀ ਟੈਸਟ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ। ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸੀਆ ਕਿ ਜ਼ਿਲ੍ਹਾ ਮਾਸ ਮੀਡੀਆ ਵਿੰਗ, ਬਲਾਕ ਐਕਸਟੈਨਸਨ ਐਜੂਕੇਟਰ, ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਗਰੁੱਪ ਮੀਟਿੰਗ ਕਰਕੇ ਅਤੇ ਪ੍ਰੈਸ ਕਵਰੇਜ ਕਰਵਾ ਕੇ ਬਜੁਰਗਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ।