ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ
- Repoter 11
- 09 Oct, 2023
ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡ ਰਾਜੀਆ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ
ਬਰਨਾਲਾ/ਭਦੌੜ, 09 ਅਕਤੂਬਰ
ਸ਼੍ਰੋਮਣੀ ਅਕਾਲੀ ਦਲ (ਅੰਮਿ੍ੰਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਲਕੇ ਦੇ ਪਿੰਡ ਰਾਜੀਆ ਦੇ ਨੌਜਵਾਨਾਂ ਦੀ ਮੰਗ 'ਤੇ ਵਾਲੀਬਾਲ ਕਿੱਟ ਭੇਟ ਕੀਤੀ ਗਈ, ਜੋ ਕਿ ਸ਼੍ਰੋਮਣੀ ਅਕਾਲੀ ਦਲ (ਅ) ਹਲਕਾ ਭਦੌੜ ਦੇ ਇੰਚਾਰਜ ਸੁਖਪਾਲ ਸਿੰਘ ਛੰਨਾ ਅਤੇ ਅਜਾਇਬ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਵੱਲੋਂ ਪਿੰਡ ਦੇ ਖਿਡਾਰੀ ਨੌਜਵਾਨਾਂ ਨੂੰ ਸੌਂਪੀ ਗਈ |
ਇਸ ਮੌਕੇ ਹਲਕਾ ਇੰਚਾਰਜ ਸ. ਸੁਖਪਾਲ ਸਿੰਘ ਛੰਨਾ ਨੇ ਕਿਹਾ ਕਿ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨਾ ਬੇਹੱਦ ਜਰੂਰੀ ਹੈ | ਖੇਡਾਂ ਨਾਲ ਜੁੜ ਕੇ ਜਿੱਥੇ ਅਸੀਂ ਸਰੀਰਿਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿੰਦੇ ਹਾਂ, ਉੱਥੇ ਹੀ ਖੇਡਾਂ ਸਾਡੇ ਭਵਿੱਖ ਨੂੰ ਸੁਨਹਿਰੀ ਦਿਸ਼ਾ ਦੇਣ ਦਾ ਕੰਮ ਵੀ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਐਮ.ਪੀ. ਸ. ਮਾਨ ਵੱਲੋਂ ਹਲਕੇ ਦੇ ਨੌਜਵਾਨਾਂ ਵਿੱਚ ਸਿਹਤ ਅਤੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਖੇਡ ਕਿੱਟਾਂ ਅਤੇ ਜਿੰਮ ਦਿੱਤੇ ਜਾ ਰਹੇ ਹਨ | ਇਸ ਤੋਂ ਇਲਾਵਾ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਬਿਨ੍ਹਾਂ ਪੱਖਪਾਤ ਤੋਂ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਲਈਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ | ਐਮ.ਪੀ. ਸੰਗਰੂਰ ਵੱਲੋਂ ਆਪਣੇ ਕਰੀਬ ਡੇਢ ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਤਰੱਕੀ ਲਈ ਜੋ ਉਪਰਾਲੇ ਕੀਤੇ ਗਏ ਹਨ, ਉਹ ਕਾਬਿਲੇਤਾਰੀਫ ਹਨ |
ਇਸ ਮੌਕੇ ਗੁਰਦਿੱਤ ਸਿੰਘ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ, ਪਿੰਡ ਪੰਧੇਰ ਦੇ ਇਕਾਈ ਪ੍ਰਧਾਨ ਜਗਦੇਵ ਸਿੰਘ, ਜ਼ਿਲ੍ਹਾ ਪ੍ਰੀਸ਼ਦ ਕਾਲੇਕੇ ਦੇ ਜ. ਸਕੱਤਰ ਸਾਧੂ ਸਿੰਘ, ਪਿੰਡ ਰਾਜੀਆ ਦੇ ਪ੍ਰਧਾਨ ਜਗਸੀਰ ਸਿੰਘ, ਯੂਥ ਪ੍ਰਧਾਨ ਬਲਦੇਵ ਸਿੰਘ ਤੋਂ ਇਲਾਵਾ ਖਿਡਾਰੀ ਅਤੇ ਖੇਡ ਪ੍ਰੇਮੀ ਹਾਜਰ ਸਨ |