ਵੱਡੀ ਖਬਰ ਅਸ਼ਵਨੀ ਕੁਮਾਰ ਸ਼ਰਮਾ ਫਿਰ ਤੋਂ ਬਣੇ ਭਾਜਪਾ ਦੇ ਸੂਬਾ ਪ੍ਰਧਾਨ
- Repoter 11
- 07 Jul, 2025 20:48
ਵੱਡੀ ਖਬਰ ਅਸ਼ਵਨੀ ਕੁਮਾਰ ਸ਼ਰਮਾ ਫਿਰ ਤੋਂ ਬਣੇ ਭਾਜਪਾ ਦੇ ਸੂਬਾ ਪ੍ਰਧਾਨ
ਚੰਡੀਗੜ੍ਹ
ਭਾਰਤੀ ਜਨਤਾ ਪਾਰਟੀ ਦੇ ਸੂਬੇ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਫਿਰ ਤੋਂ ਪੰਜਾਬ ਦੀ ਬਾਗਡੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਮੌਜੂਦਾ ਜਿਲਾ ਪ੍ਰਧਾਨ ਸੁਨੀਲ ਜਾਖੜ ਪਿਛਲੇ ਲੰਬੇ ਸਮੇਂ ਤੋਂ ਨਰਾਜ਼ ਚੱਲੇ ਆ ਰਹੇ ਸਨ। ਇੱਕ ਵਾਰ ਫਿਰ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦਾ ਪ੍ਰਧਾਨ ਲਗਾਇਆ ਗਿਆ। ਸੂਬਾ ਪ੍ਰਧਾਨ ਲਗਾਇਆ ਗਿਆ ਅਸ਼ਵਨੀ ਕੁਮਾਰ ਸ਼ਰਮਾ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ। ਭਾਰਤੀ ਜਨਤਾ ਪਾਰਟੀ ਦੇ ਪੁਰਾਣੇ ਵਰਕਰ ਸੂਬੇ ਦੀ ਦੇ ਵਿੱਚ ਕਾਂਗਰਸੀ ਆਗੂਆਂ ਦੇ ਅੱਗੇ ਆਉਣ ਤੋਂ ਨਿਰਾਸ਼ ਚੱਲੇ ਆ ਰਹੇ ਹਨ। ਹੁਣ ਉਹਨਾਂ ਦਾ ਇੱਕ ਵਾਰ ਫਿਰ ਪਾਰਟੀ ਵੱਲ ਝੁਕਾ ਹੋਣਾ ਸ਼ੁਰੂ ਹੋਵੇਗਾ।