ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਕਾਲੀ ਦਲ ਦੇ ਫਿਰ ਤੋਂ ਬਣੇ ਜ਼ਿਲ੍ਹਾ ਪ੍ਰਧਾਨ
- Repoter 11
- 08 Jul, 2025 10:47
ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਕਾਲੀ ਦਲ ਦੇ ਫਿਰ ਤੋਂ ਬਣੇ ਜ਼ਿਲ੍ਹਾ ਪ੍ਰਧਾਨ
ਬਰਨਾਲਾ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਸ਼ਹਿਰੀ ਦਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾਂ ਨੂੰ ਬਣਾਇਆ ਗਿਆ ਹੈ। ਪਾਰਟੀ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਲਿਸਟ ਦੇ ਵਿੱਚ ਦੇ ਅਨੁਸਾਰ ਇੱਕ ਵਾਰ ਫਿਰ ਉਹਨਾਂ ਨੂੰ ਇਹ ਜਿੰਮੇਦਾਰੀ ਦਿੱਤੀ ਗਈ ਹੈ। ਦੱਸ ਦਈਏ ਕਿ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਅਕਾਲੀ ਦਲ ਦੇ ਹਰ ਚੰਗੇ ਅਤੇ ਮਾੜੇ ਸਮੇਂ ਵਿੱਚ ਉਹ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਜਿਸਦੇ ਚਲਦਿਆਂ ਪਾਰਟੀ ਨੇ ਉਹਨਾਂ ਦੀਆਂ ਸੇਵਾਵਾਂ ਅਤੇ ਪਾਰਟੀ ਲਈ ਕੀਤੀ ਗਈ ਮਿਹਨਤ ਨੂੰ ਦੇਖਦਿਆਂ ਹੋਇਆਂ ਉਹਨਾਂ ਨੂੰ ਵੱਡੀ ਜਿੰਮੇਦਾਰੀ ਦਿੱਤੀ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਲਗਭਗ ਡੇਢ ਸਾਲ ਬਚਿਆ ਹੈ। ਹੁਣ ਨਵੇਂ ਬਣੇ ਪਾਰਟੀ ਪ੍ਰਧਾਨ ਨੂੰ ਵੱਡੀ ਜਿੰਮੇਦਾਰੀ ਮਿਲੀ ਹੈ। ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਕਿਹਾ ਕਿ ਪਾਰਟੀ ਲਈ ਉਹ ਹਮੇਸ਼ਾ ਇੱਕ ਵਫਾਦਾਰ ਸਿਪਾਹੀ ਦੇ ਤੌਰ ਤੇ ਕੰਮ ਕਰਦੇ ਰਹੇ ਨੇ ਅਤੇ ਅੱਗੇ ਵੀ ਕਰਦੇ ਰਹਿਣਗੇ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਦੀ ਮਜਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ ਅਤੇ ਪੰਜਾਬ ਸਰਕਾਰ ਵੱਲੋਂ ਜੋ ਵੀ ਧੱਕੇਸ਼ਾਹੀਆਂ ਕੀਤੀਆਂ ਜਾ ਰਹੀਆਂ ਹਨ। ਉਸ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ।