:

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ


ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ 

ਚੰਡੀਗੜ੍ਹ 

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਹੋਵੇਗਾ। ਇਸ ਗੱਲ ਦੀ ਲੈ ਕੇ ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਬੇਅਦਬੀਆਂ ਦੇ ਮਾਮਲੇ ਵਿੱਚ ਸਖਤ ਕਾਨੂੰਨ ਬਣਾਇਆ ਜਾ ਸਕਦਾ ਹੈ। ਉਧਰ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ। ਵਿਕਰਮਜੀਤ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਵੀ ਸਰਕਾਰ ਨੂੰ ਵਿਰੋਧੀ ਪਾਰਟੀਆਂ ਘੇਰ ਸਕਦੀਆਂ ਹਨ। ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਕਾਂਗਰਸੀ ਵਿਧਾਇਕ ਵੱਲੋਂ ਸਰਕਾਰ ਵੱਲੋਂ ਇੱਕ ਸਰਕਾਰੀ ਨੌਕਰੀ ਲਈ ਲਈ ਗਈ ਪੇਪਰ ਦੇ ਮਾਮਲੇ ਵਿੱਚ ਗੰਭੀਰ ਸਵਾਲ ਖੜੇ ਕੀਤੇ ਹਨ। ਇਸ ਤੇ ਵੀ ਹੰਗਾਮਾ ਹੋ ਸਕਦਾ ਹੈ। ਦੋ ਦਿਨਾਂ ਦਾ ਇਹ ਸੈਸ਼ਨ ਹੰਗਾਮਾ ਭਰਪੂਰ ਰਹਿਣ ਦੀ ਉਮੀਦ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਫੈਸਲਾ ਕੀਤਾ ਹੈ ਕਿ ਉਹ ਸੈਸ਼ਨ ਵਿੱਚ ਸ਼ਾਮਿਲ ਹੋਣਗੇ।