:

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੇ ਔਰਤਾਂ ਸਮੇਤ ਹਜ਼ਾਰਾਂ/ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਲੋਕਾਂ ਵੱਲੋਂ ਮੀਤ ਹੇਅਰ ਕੈਬਨਿਟ ਗੇ ਧਰਨਾ ਲਾ ਕੇ ਨਸ਼ਾ ਬੰਦ ਕਰਾਉਣ ਲਈ ਮੰਗ ਪੱਤਰ ਸੌਂਪੇ


 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ  ਦੇ ਔਰਤਾਂ ਸਮੇਤ ਹਜ਼ਾਰਾਂ/ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਲੋਕਾਂ ਵੱਲੋਂ ਮੀਤ ਹੇਅਰ ਕੈਬਨਿਟ, ਮੰਤਰੀ ਪੰਜਾਬ ਸਰਕਾਰ ਐਮ,ਐਲ,ਏ, ਕੁਲਵੰਤ ਸਿੰਘ ਪੰਡੋਰੀ ਤੇ ਲਾਭ ਸਿੰਘ ਉੱਗੋਕੇ ਤਿੰਨਾ ਦੀਆਂ ਕੋਠੀਆਂ  ਅੱਗੇ ਧਰਨਾ ਲਾ ਕੇ ਨਸ਼ਾ ਬੰਦ ਕਰਾਉਣ ਲਈ ਮੰਗ ਪੱਤਰ ਸੌਂਪੇ 

ਬਰਨਾਲਾ 10 ਅਕਤੂਬਰ 

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਦੇ ਔਰਤਾਂ ਸਮੇਤ ਹਜ਼ਾਰਾਂ/ਸੈਂਕੜੇ ਕਿਸਾਨਾਂ ਮਜ਼ਦੂਰਾਂ ਤੇ ਹੋਰ ਲੋਕਾਂ ਵੱਲੋਂ ਮੀਤ ਹੇਅਰ ਕੈਬਨਿਟ, ਮੰਤਰੀ ਪੰਜਾਬ ਸਰਕਾਰ ਐਮ,ਐਲ,ਏ, ਕੁਲਵੰਤ ਸਿੰਘ ਪੰਡੋਰੀ ਤੇ ਲਾਭ ਸਿੰਘ ਉੱਗੋਕੇ ਤਿੰਨਾ ਦੀਆਂ ਕੋਠੀਆਂ  ਅੱਗੇ ਧਰਨਾ ਲਾ ਕੇ ਨਸ਼ਾ ਬੰਦ ਕਰਾਉਣ ਲਈ ਮੰਗ ਪੱਤਰ ਸੌਂਪੇ ਗਏ। ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਨੇ ਕਿਹਾ ਕਿ ਪਹਿਲਾਂ ਵੀ 6 ਸਤੰਬਰ ਨੂੰ ਇਹੀ ਮੰਗ ਪੱਤਰ 17 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਉੱਤੇ ਸਰਕਾਰ ਨੇ ਢੁੱਕਵੀਂ ਗੌਰ ਨਹੀਂ ਫੁਰਮਾਈ। ਸਿਰਫ਼ ਚੁਣਵੇਂ ਨਿੱਕੇ ਮੋਟੇ ਤਸਕਰਾਂ ਉੱਤੇ ਕਾਰਵਾਈ ਕਰਕੇ ਖ਼ਾਨਾਪੂਰਤੀ ਕੀਤੀ ਜਾ ਰਹੀ ਹੈ। 
ਪੰਜਾਬ ਸਰਕਾਰ ਚਿੱਟੇ ਦੀ ਪੈਦਾਵਾਰ, ਵਪਾਰ ਅਤੇ ਘਰ-ਘਰ ਵੰਡ-ਵੰਡਾਈ ਨੂੰ ਅਣ-ਐਲਾਨੀ ਪਰਵਾਨਗੀ ਦੇਣ ਅਤੇ ਸੁਰੱਖਿਅਤ ਰੱਖਣ ਵਾਲੀ ਨੀਤੀ ਦਾ ਤਿਆਗ ਕੀਤਾ ਜਾਵੇ। ਸਰਕਾਰ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੁਰੰਤ ਹੱਥ ਲਿਆ ਜਾਵੇ। ਚਿੱਟੇ ਦੇ ਵਪਾਰ ਵਿਚ ਸ਼ਾਮਲ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆਂ, ਉੱਚ ਅਫਸਰਸ਼ਾਹੀ, ਉੱਘੇ ਸਿਆਸਤਦਾਨਾ ਅਤੇ ਵੱਡੇ ਸਮਗਲਰਾਂ ਨੂੰ ਟਿੱਕਿਆ ਜਾਵੇ, ਨਸ਼ਰ ਕੀਤਾ ਜਾਵੇ ਅਤੇ ਸਖ਼ਤ ਸਜਾਵਾਂ ਦਿੱਤੀਆਂ ਜਾਣ। ਪਿਛਲੇ ਸਾਲਾਂ ਦੀਆਂ ਪੁੱਛ-ਪੜਤਾਲਾਂ ਦੌਰਾਨ ਨਸ਼ਰ ਹੋਈਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਲੀਆਂ ਨਸ਼ਾਂ ਫੈਕਟਰੀਆਂ ਦੇ ਕੇਸਾਂ ਦੀ ਪੈਰਵੀ ਕਰਕੇ ਮਾਲਕਾਂ ਨੂੰ ਯੋਗ ਸਜ਼ਾਵਾਂ ਦਿੱਤੀਆਂ ਜਾਣ।
ਹੋਰ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ-ਵੰਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਸਨੂੰ ਤਬਾਹ ਕੀਤਾ ਜਾਵੇ। ਚਿੱਟੇ ਦੀ ਪੈਦਾਵਾਰ ਤੇ ਵਪਾਰ ਕਰਨ ਵਾਲੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਲਈ ਨਵਾਂ ਕਾਨੂੰਨ ਪਾਸ ਕਰਕੇ ਇਸਨੂੰ ਲਾਗੂ ਕੀਤਾ ਜਾਵੇ।
ਸਰਕਾਰ ਵੱਲੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ। ਉੱਚ-ਪੱਧਰਾ ਮੈਡੀਕਲ ਇਲਾਜ ਅਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਰਾਂ ਦੀਆਂ ਸੇਵਾਵਾਂ ਹਰ ਇੱਕ ਕੇਂਦਰ ਵਿਚ ਮੁਹੱਈਆ ਕੀਤੀਆਂ ਜਾਣ।
ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਵੰਡਕਾਂ ਦੇ ਮੁੜ-ਵਸੇਬੇ ਲਈ ਢੁੱਕਵੇਂ ਨੀਤੀ ਕਦਮਾਂ ਨੂੰ ਤਹਿ ਕੀਤਾ ਜਾਵੇ ਅਤੇ ਅਮਲ ਵਿੱਚ ਲਿਆਂਦਾ ਜਾਵੇ। ਸ਼ਰਾਬ ਦੇ ਠੇਕਿਆਂ ਦਾ ਪਸਾਰ ਕਰਨ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਹਲਣ ਦੀ ਨੀਤੀ ਦਾ ਤਿਆਗ ਕੀਤਾ ਜਾਵੇ। ਪਿੰਡ ਦੀ ਅਤੇ ਸ਼ਹਿਰ ਦੀ ਆਬਾਦੀ ਦਾ ਮਤਾ ਪਾਸ ਹੋ ਜਾਣ ਵਾਲੀ ਥਾਂ ਤੋਂ ਸ਼ਰਾਬ ਦਾ ਠੇਕਾ ਖਤਮ ਕੀਤਾ ਜਾਵੇ।
ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਬੁੱਕਣ ਸਿੰਘ ਸੈਦੋਵਾਲ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ ਖਜ਼ਾਨਚੀ ਭਗਤ ਸਿੰਘ ਕ੍ਰਿਸ਼ਨ ਸਿੰਘ ਛੰਨਾ ਦਰਸ਼ਨ ਸਿੰਘ ਭੈਣੀ ਬਲਦੇਵ ਸਿੰਘ ਨਿਰਪਜੀਤ ਸਿੰਘ ਬਡਬਰ   ਰਾਮ ਸਿੰਘ ਸੰਘੇੜਾ ਮੌਜੂਦ ਸਨ |