:

ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਵੱਡੀ ਸੰਖਿਆ ਵਿੱਚ ਅਕਾਲੀ ਆਗੂ ਬਰਨਾਲਾ ਤੋਂ ਹੋਏ ਰਵਾਨਾ


ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਵੱਡੀ ਸੰਖਿਆ ਵਿੱਚ ਅਕਾਲੀ ਆਗੂ ਬਰਨਾਲਾ ਤੋਂ ਹੋਏ ਰਵਾਨਾ 

ਬਰਨਾਲਾ


 ਸੰਤ ਹਰਚੰਦ ਸਿੰਘ ਲੋਂਗੋਵਾਲ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਰੱਖੀ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦੇ ਪ੍ਰੋਗਰਾਮ ਦੇ ਵਿੱਚ ਵੱਡੀ ਸੰਖਿਆ ਵਿੱਚ ਬਰਨਾਲਾ ਤੋਂ ਅਕਾਲੀ ਆਗੂ ਰਵਾਨਾ ਹੋਏ। ਜਾਣਕਾਰੀ ਦਿੰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਤੇ ਸਟੇਟ ਵਾਈਸ ਪ੍ਰਧਾਨ ਸੰਜੀਵ ਸ਼ੋਰੀ,  ਜਿਲਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਰੁਪਿੰਦਰ ਸਿੰਘ ਸੰਧੂ
ਨੇ ਕਿਹਾ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਅਮਨ ਸ਼ਾਂਤੀ ਭਾਈਚਾਰਕ ਸਾਂਝ ਏਕਤਾ ਅਤੇ ਅਖੰਡਤਾ ਦੇ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਹਨਾਂ ਦੀ ਕੁਰਬਾਨੀ ਨੂੰ ਕਿਸੇ ਵੀ ਹਾਰ ਵਿੱਚ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਉੱਤੇ ਪਹਿਰਾ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਲਗਾਤਾਰ ਮਜਬੂਤ ਹੋ ਰਿਹਾ ਹੈ।


ਆਉਣ ਵਾਲੇ ਦਿਨਾਂ ਦੇ ਵਿੱਚ ਵੱਡੇ ਪੱਧਰ ਤੇ ਤੇ ਅਕਾਲੀ ਦਲ ਦੇ ਵੱਡੇ ਸਮਾਗਮ ਕੀਤੇ ਜਾਣਗੇ। ਇਸ ਮੌਕੇ ਤੇ ਅਵਤਾਰ ਸਿੰਘ ਜਾਗਲ, ਟਿੰਕੂ ਖਾਨ,  ਬੇਅੰਤ ਸਿੰਘ ਬਾਠ, ਜਸਪ੍ਰੀਤ ਸਿੰਘ ਜੱਸਾ ਸਿੱਧੂ, ਗੁਰਸੇਵਕ ਸਿੰਘ, ਬਿੰਦਰ ਸਿੰਘ, ਰਜਿੰਦਰ ਸਿੰਘ, ਹਰਜੀਤ ਸਿੰਘ, ਰਨਤੀਤ ਸਿੰਘ ਢਿੱਲੋ, ਸਿੰਦਰ ਸ਼ਿੰਦਾ, ਬਲਵਿੰਦਰ ਸਿੰਘ ਢੀਂਡਸਾ, ਸੁਰੇਸ਼ ਬਿਲਵਾਸ ਆਦਿ ਹਾਜਰ ਸਨ।