:

ਮੋਹਾਲੀ ਹਸਪਤਾਲ ਵਿੱਚ ਦਾਖਲ CM ਭਗਵੰਤ ਮਾਨ, ਸਿਹਤ ਵਿੱਚ ਸੁਧਾਰ


ਮੋਹਾਲੀ ਹਸਪਤਾਲ ਵਿੱਚ ਦਾਖਲ CM ਭਗਵੰਤ ਮਾਨ, ਸਿਹਤ ਵਿੱਚ ਸੁਧਾਰ


ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ਅਤੇ ਹਾਲਤ ਵਿੱਚ ਲਗਾਤਾਰ ਸੁਧਾਰ ਦਰਜ ਕੀਤਾ ਜਾ ਰਿਹਾ ਹੈ। ਡਾਕਟਰਾਂ ਦੇ ਮੁਤਾਬਕ, ਮੁੱਖ ਮੰਤਰੀ ਦੀ ਸਿਹਤ ਹਾਲੇ ਸਥਿਰ ਹੈ ਪਰ ਪੂਰੀ ਜਾਂਚ ਅਤੇ ਇਲਾਜ ਲਈ ਉਨ੍ਹਾਂ ਨੂੰ ਅੱਜ ਹਸਪਤਾਲ ਵਿੱਚ ਹੀ ਰੱਖਿਆ ਜਾਵੇਗਾ।

ਇਸ ਦੌਰਾਨ, ਮੁੱਖ ਮੰਤਰੀ ਦੀ ਮਾਤਾ ਵੀ ਹਸਪਤਾਲ ਪਹੁੰਚੀ ਅਤੇ ਉਨ੍ਹਾਂ ਦੀ ਖੈਰੀਅਤ ਪੁੱਛੀ। ਨਾਲ ਹੀ ਦਿੱਲੀ ਦੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਵੀ ਮੋਹਾਲੀ ਆਏ ਅਤੇ ਭਗਵੰਤ ਮਾਨ ਦਾ ਪਤਾ ਲਿਆ। ਦੋਹਾਂ ਨੇ ਮੁੱਖ ਮੰਤਰੀ ਦਾ ਹੁੰਸਲਾ ਵਧਾਇਆ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਹਸਪਤਾਲ ਪ੍ਰਬੰਧਨ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਦੀ ਹਾਲਤ ਚਿੰਤਾਜਨਕ ਨਹੀਂ ਹੈ। ਉਹ ਹਸਪਤਾਲ ਵਿੱਚ ਆਰਾਮ ਕਰ ਰਹੇ ਹਨ ਅਤੇ ਡਾਕਟਰਾਂ ਦੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ। ਸੂਬੇ ਦੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਬਚਣ ਅਤੇ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਫਿਕਰਮੰਦ ਨਾ ਹੋਣ।

ਉਮੀਦ ਜਤਾਈ ਜਾ ਰਹੀ ਹੈ ਕਿ ਕੁਝ ਹੀ ਦਿਨਾਂ ਵਿੱਚ ਭਗਵੰਤ ਮਾਨ ਮੁੜ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਆਪਣੀਆਂ ਦਫਤਰੀ ਜ਼ਿੰਮੇਵਾਰੀਆਂ ਸੰਭਾਲਣਗੇ।

ਤਾਜ਼ਾ ਖ਼ਬਰਾਂ
Gallery
Tags
Social Media