:

ਰੁਪਿੰਦਰ ਬੰਟੀ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਬਣੇ

0

 ਰੁਪਿੰਦਰ ਬੰਟੀ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਬਣੇ

ਬਰਨਾਲਾ 17 ਅਕਤੂਬਰ 

ਰੁਪਿੰਦਰ ਬੰਟੀ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਬਣੇ ਹਨ। ਕੁਝ ਦਿਨ ਪਹਿਲਾਂ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਨੂੰ ਗ੍ਰਹਿ ਸਕੱਤਰ, ਸਟੇਟ ਲੋਕਲ ਬਾਡੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉਸ ’ਤੇ ਨਗਰ ਕੌਂਸਲ ਬਰਨਾਲਾ ਦੇ ਖਾਤੇ ਵਿੱਚੋਂ 10 ਲੱਖ ਰੁਪਏ ਦਾ ਚੈੱਕ ਨਗਰ ਪੰਚਾਇਤ ਹੰਡਿਆਇਆ ਨੂੰ ਦੇਣ ਦਾ ਦੋਸ਼ ਸੀ। ਜਿਸ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। 18 ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦੇ ਰੁਪਿੰਦਰ ਬੰਟੀ ਦੀ ਹਮਾਇਤ ਕੀਤੀ ਹੈ। ਜਿਸ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਕੌਂਸਲਰ ਸ਼ਾਮਿਲ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮਤੀਰਥ ਮੰਨਾ, ਕੈਬਨਿਟ ਮੰਤਰੀ ਗੁਰਮੀਤ ਸਿੰਘ, ਮੀਤ ਹੇਅਰ ਦੇ ਓਐਸਡੀ ਹਸਨ ਪ੍ਰੀਤ ਭਾਰਦਵਾਜ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਜੀਤ ਗੁਰਦੀਪ ਬਾਠ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਤਾਜ਼ਾ ਖ਼ਬਰਾਂ
Gallery
Tags
Social Media