ਬੰਬ ਧਮਾਕਿਆਂ ਵਾਲੇ ਬਿਆਨ ‘ਤੇ ਘਿਰੇ ਸਾਬਕਾ ਸੀਐੱਮ ਰਾਜਿੰਦਰ ਕੌਰ ਭੱਠਲ, FIR ਦੀ ਮੰਗ ਤੇਜ਼
- Reporter 12
- 30 Jan, 2026 11:17
ਬੰਬ ਧਮਾਕਿਆਂ ਵਾਲੇ ਬਿਆਨ ‘ਤੇ ਘਿਰੇ ਸਾਬਕਾ ਸੀਐੱਮ ਰਾਜਿੰਦਰ ਕੌਰ ਭੱਠਲ, FIR ਦੀ ਮੰਗ ਤੇਜ਼
Chandigarh
ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਬੰਮ ਧਮਾਕਿਆਂ ਨਾਲ ਜੁੜੇ ਬਿਆਨ ਨੇ ਸੂਬੇ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ। ਪੁਨਰਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜਿੰਦਰ ਕੌਰ ਭੱਠਲ ਨੂੰ ਚਾਹੀਦਾ ਸੀ ਕਿ ਉਹ ਸਰਏਆਮ ਉਹਨਾਂ ਅਧਿਕਾਰੀਆਂ ਅਤੇ ਸਲਾਹਕਾਰਾਂ ਦੇ ਨਾਮ ਦੱਸਦੇ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਰਾਜਨੀਤਿਕ ਲਾਭ ਲਈ ਪੰਜਾਬ ਵਿੱਚ ਬਮ ਧਮਾਕੇ ਕਰਵਾਉਣ ਦੀ ਸਲਾਹ ਦਿੱਤੀ ਸੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਬਿਆਨ ਦੇ ਆਧਾਰ ‘ਤੇ ਸਰਕਾਰ ਨੂੰ ਤੁਰੰਤ FIR ਦਰਜ ਕਰਕੇ ਜਾਂਚ ਸ਼ੁਰੂ ਕਰਨੀ ਚਾਹੀਦੀ ਸੀ, ਪਰ ਸਰਕਾਰ ਦੀ ਚੁੱਪੀ ਕਈ ਸਵਾਲ ਖੜੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪਹਿਲਾਂ ਅਜਿਹੇ ਬਿਆਨਾਂ ‘ਤੇ ਕੇਸ ਦਰਜ ਹੋ ਸਕਦੇ ਹਨ, ਤਾਂ ਹੁਣ ਕਿਉਂ ਨਹੀਂ।
⸻







