ਸਿਹਤ ਵਿਭਾਗ ਦੀ ਮੋਗਾ 'ਚ ਪਤੀਸਾ ਫੈਕਟਰੀ 'ਚ ਰੇਡ, 1647 ਕਿੱਲੋ ਮਾਲ ਕੀਤਾ ਸੀਜ਼ , ਕੁੱਲ 1647 ਕਿੱਲੋ ਖਾਣ ਪੀਣ ਵਾਲਾ ਸ਼ੱਕੀ ਮਾਲ ਸੀਜ਼ ਕੀਤਾ ਗਿਆ
- Admin Default
- 07 Nov, 2023 02:43
ਸਿਹਤ ਵਿਭਾਗ ਦੀ ਮੋਗਾ 'ਚ ਪਤੀਸਾ ਫੈਕਟਰੀ 'ਚ ਰੇਡ, 1647 ਕਿੱਲੋ ਮਾਲ ਕੀਤਾ ਸੀਜ਼ , ਕੁੱਲ 1647 ਕਿੱਲੋ ਖਾਣ ਪੀਣ ਵਾਲਾ ਸ਼ੱਕੀ ਮਾਲ ਸੀਜ਼ ਕੀਤਾ ਗਿਆ
ਮੋਗਾ (ਪੰਜਾਬ )7/11/2023
ਮੋਗਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਮੋਗਾ ਦੀ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਜਾ ਕੇ ਚੈਕਿੰਗ ਕੀਤੀ। ਸਿਵਲ ਸਰਜਨ ਨੇ ਫੂਡ ਇਸਪੈਕਟਰ ਯੋਗੇਸ਼ ਗੋਇਲ ਸਮੇਤ ਟੀਮ ਨੂੰ ਬੁਲਾ ਕੇ ਮੌਕੇ ਉੱਤੇ ਜੋਧਪੁਰ ਤੇ ਅਬੋਹਰ ਤੋਂ ਆਇਆ ਸ਼ੱਕੀ ਮਿਲਾਵਟੀ ਮਿਲਕ ਕੇਕ 1392 ਕਿੱਲੋ, ਖੋਇਆ ਬਰਫੀ 255 ਕਿਲੋ, ਪਤੀਸੇ ਸਮੇਤ 4 ਸੈਂਪਲ ਲਏ ਗਏ। ਇਸਦੇ ਸੈਂਪਲ ਲੈ ਕੇ ਸਰਕਾਰੀ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ। ਜਦੋਂ ਰਿਪੋਰਟ ਆਵੇਗੀ ਤਾਂ ਦੋਸ਼ੀ ਪਾਏ ਜਾਣ ਉੱਤੇ ਦੁਕਾਨਦਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲੀ ਨਜ਼ਰ 'ਚ ਇਹ ਸਾਰਾ ਸਮਾਨ ਬਹੁਤ ਹੀ ਹਲਕੇ ਪੱਧਰ ਦਾ ਲੱਗਦਾ ਹੈ। ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈ ਅਤੇ ਹੋਰ ਖਾਧ ਪਦਾਰਥ ਖਰੀਦਣ ਵੇਲੇ ਗੁਣਵੱਤਾ ਵੱਲ ਜ਼ਰੂਰ ਧਿਆਨ ਦੇਣ। ਜੇਕਰ ਉਹਨਾਂ ਨੂੰ ਕੋਈ ਮਿਲਾਵਟ ਬਾਰੇ ਸ਼ੱਕ ਪੈਂਦਾ ਹੁੰਦਾ ਹੈ ਤਾਂ ਤੁਰੰਤ ਫੂਡ ਸੇਫਟੀ ਟੀਮ ਜਾਂ ਸਿੱਧਾ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਉਣ। ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮੁਨਾਫ਼ੇ ਲਈ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ।







