:

ਕੋਟਕਪੂਰਾ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਦੌਰਾਨ ਮੌਤ, ਪਿੰਡ 'ਚ ਸੋਗ


 ਕੋਟਕਪੂਰਾ ਦੇ ਨੌਜਵਾਨ ਦੀ ਅਮਰੀਕਾ ’ਚ ਹਾਦਸੇ ਦੌਰਾਨ ਮੌਤ, ਪਿੰਡ 'ਚ ਸੋਗ

ਕੋਟਕਪੂਰਾ (ਪੰਜਾਬ)14/11/23

 ਕੋਟਕਪੂਰਾ ਨੇੜਲੇ ਪਿੰਡ ਢੀਮਾਂ ਵਾਲੀ ਦੇ ਕੈਨੇਡਾ ਦੇ ਰਜਾਇਨਾ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦੁਖਦਾਇਕ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ।ਜਿਸ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਿਕ ਦੀ ਪਹਿਚਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹੋਈ ਹੈ। ਮ੍ਰਿਤਕ ਦੇ ਤਾਇਆ ਚਮਕੌਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਦਿਓਲ ਦੀ ਦਰਦਨਾਕ ਮੌਤ ਹੋ ਗਈ । ਉਨ੍ਹਾਂ ਨੇ ਦੱਸਿਆ ਹੈ ਕਿ ਇਸ ਹਾਦਸੇ ਵਿੱਚ ਉਸਦਾ ਇੱਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।6 ਸਾਲ ਪਹਿਲਾਂ ਕੈਨੇਡਾ ਗਿਆ ਸੀ |
ਉਨ੍ਹਾਂ ਦੱਸਿਆ ਕਿ ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ। ਮ੍ਰਿਤਕ ਪਰਮਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਉੱਘੇ ਸਮਾਜਸੇਵੀ ਸੁਖਮੰਦਰ ਸਿੰਘ ਬਰਾੜ ਦਾ ਸਗਾ ਭਾਣਜਾ ਸੀ। ਉਸਨੇ ਦੱਸਿਆ ਕਿ ਉਸਦੀ ਵੱਡੀ ਭੈਣ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਵਿਖੇ ਟੀਚਰ ਹੈ। ਕੈਨੇਡਾ ਵਿਖੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੋਈ ਇਸ ਦਰਦਨਾਕ ਮੌਤ ਦੇ ਕਾਰਨ ਪਰਿਵਾਰ ਦੇ ਨਾਲ-ਨਾਲ ਸਮੁੱਚੇ ਇਲਾਕੇ ਵਿੱਚ ਭਾਰੀ ਸੋਗ ਛਾ ਗਿਆ ਹੈ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ, ਕੁਲਤਾਰ ਸਿੰਘ ਬਰਾੜ ਸਾਬਕਾ ਚੇਅਰਮੈਨ ਜਿਲਾ ਪ੍ਰੀਸ਼ਦ, ਅਜੈਪਾਲ ਸਿੰਘ ਸੰਧੂ ਇੰਚਾਰਜ ਹਲਕਾ ਕੋਟਕਪੂਰਾ ਕਾਂਗਰਸ ਨੇ ਇਸ ਕਹਿਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਜਤਾਈ ਹੈ |

ਤਾਜ਼ਾ ਖ਼ਬਰਾਂ
Gallery
Tags
Social Media