:

ਜਗਦੀਸ਼ ਭੋਲੇ ਦੀ ਜ਼ਮੀਨ 'ਤੇ ਹੋ ਰਹੀ ਮਾਇਨਿੰਗ ਦਾ ਭਾਂਡਾ ਵੀ ਪਿਛਲੀਆਂ ਸਰਕਾਰਾਂ ਸਿਰ ਭੰਨਿਆ


ਜਗਦੀਸ਼ ਭੋਲੇ ਦੀ ਜ਼ਮੀਨ 'ਤੇ ਹੋ ਰਹੀ ਮਾਇਨਿੰਗ ਦਾ ਭਾਂਡਾ ਵੀ ਪਿਛਲੀਆਂ ਸਰਕਾਰਾਂ ਸਿਰ ਭੰਨਿਆ 

ਪੰਜਾਬ 21/11/23
 
 ਜਗਦੀਸ਼ ਭੋਲੇ ਦੀ ਉਸ ਜ਼ਮੀਨ ਉੱਤੇ ਮਾਇਨਿੰਗ ਹੋ ਰਹੀ ਹੈ ਜੋ ਈਡੀ ਵੱਲੋਂ ਜ਼ਬਤ ਕੀਤੀ ਹੋਈ ਹੈ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਆਪ ਸਰਕਾਰ ਬੁਰੀ ਤਰ੍ਹਾਂ ਨਾਲ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਈ ਹੈ ਪਰ ਆਪ ਸਰਕਾਰ ਦੇ ਮੰਤਰੀ ਇਸ ਨੂੰ ਵੀ ਪੁਰਾਣੀਆਂ ਸਰਕਾਰਾਂ ਉੱਤੇ ਹੀ ਸੁੱਟ ਰਹੇ ਹਨ |
 ਇਸ ਗ਼ੈਰ ਕਾਨੂੰਨੀ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਸਰਕਾਰ ਦੇ ਧਿਆਨ 'ਚ ਕੋਈ ਗੜਬੜੀ ਆਉਂਦੀ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਫਿਰ ਚਾਹੇ ਸਰਕਾਰ ਦਾ ਬੰਦਾ ਕਿਉਂ ਨਾ ਹੋਵੇ ਉਸ 'ਤੇ ਵੀ ਐਕਸ਼ਨ ਲਵਾਂਗੇ। 25-25 ਫੁੱਟ ਕੀਤੀ ਮਾਈਨਿੰਗ ਬਾਰੇ ਪੁੱਛਣ 'ਤੇ ਮੀਤ ਹੇਅਰ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਹੋ ਸਕਦਾ ਹੈ ਕਿ ਇਹ 4 ਜਾਂ 5 ਸਾਲਾਂ ਪਹਿਲਾਂ ਤੋਂ ਹੁੰਦਾ ਆ ਰਿਹਾ ਹੈ।
 
ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ।  7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ 'ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ 'ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ 'ਚ ਮਾਈਨਿੰਗ ਕਰ ਰਿਹਾ ਹੈ।