:

ਮਹਿਲ ਕਲਾਂ-ਖਿਆਲੀ ਮੁੱਖ ਮਾਰਗ ਦੇ ਨਵੀਨੀਕਰਨ ਅਤੇ ਚੌੜਾ ਕਰਨ ਦਾ ਕੰਮ ਸ਼ੁਰੂ; ਵਿਧਾਇਕ ਪੰਡੋਰੀ ਨੇ ਰੱਖਿਆ ਨੀਂਹ ਪੱਥਰ

0

ਮਹਿਲ ਕਲਾਂ-ਖਿਆਲੀ ਮੁੱਖ ਮਾਰਗ ਦੇ ਨਵੀਨੀਕਰਨ ਅਤੇ ਚੌੜਾ ਕਰਨ ਦਾ ਕੰਮ ਸ਼ੁਰੂ; ਵਿਧਾਇਕ ਪੰਡੋਰੀ ਨੇ ਰੱਖਿਆ ਨੀਂਹ ਪੱਥਰ

ਮਹਿਲ ਕਲਾਂ

ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਮਹਿਲ ਕਲਾਂ ਤੋਂ ਖਿਆਲੀ ਤੱਕ ਜਾਣ ਵਾਲੀ ਮੁੱਖ ਸੜਕ ਨੂੰ ਚੌੜਾ ਕਰਨ ਅਤੇ ਨਵੇਂ ਸਿਰੇ ਤੋਂ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਨੀਂਹ ਪੱਥਰ ਰੱਖ ਕੇ ਕੀਤਾ ਗਿਆ। ਇਸ ਅਹਿਮ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖਿਆਲੀ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਰਾਹਗੀਰਾਂ, ਵਾਹਨ ਚਾਲਕਾਂ ਅਤੇ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ, ਜਿਸ ਨਾਲ ਆਵਾਜਾਈ ਹੋਰ ਸੁਚਾਰੂ ਹੋਵੇਗੀ।

ਮਾਰਕੀਟ ਦੀ ਪਾਣੀ ਨਿਕਾਸੀ ਸਮੱਸਿਆ ਦਾ ਲਿਆ ਜਾਇਜ਼ਾ ਸੜਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਧਾਇਕ ਪੰਡੋਰੀ ਨੇ ਮਹਿਲ ਕਲਾਂ ਦੀ ਮੁੱਖ ਮਾਰਕੀਟ ਦਾ ਦੌਰਾ ਕੀਤਾ, ਜਿੱਥੇ ਦੁਕਾਨਦਾਰਾਂ ਨੂੰ ਲੰਮੇ ਸਮੇਂ ਤੋਂ ਦਰਪੇਸ਼ ਗੰਦੇ ਪਾਣੀ ਦੀ ਨਿਕਾਸੀ ਸਮੱਸਿਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਮਾਰਕੀਟ ਵਿੱਚ ਪਾਈਆਂ ਜਾ ਰਹੀਆਂ ਨਵੀਆਂ ਸੀਵਰੇਜ ਪਾਈਪਾਂ ਦੇ ਕੰਮ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਸਰਕਾਰ ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ ਅਤੇ ਸੀਵਰੇਜ ਪ੍ਰਬੰਧਾਂ ਨੂੰ ਬਿਹਤਰ ਬਣਾਉਣਾ ਪਹਿਲ ਦੇ ਆਧਾਰ 'ਤੇ ਜਾਰੀ ਹੈ। ਇਸ ਦੌਰਾਨ ਸਰਪੰਚ ਕਿਰਨਾ ਰਾਣੀ, ਅਰੁਣ ਕੁਮਾਰ ਬਾਂਸਲ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਕੈਪਸ਼ਨ: ਮਹਿਲ ਕਲਾਂ-ਖਿਆਲੀ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਨਾਲ ਮੌਜੂਦ ਹੋਰ ਪਤਵੰਤੇ ਸੱਜਣ।

MLA Kulwant Singh Pandori laid the foundation stone for widening and reconstructing the Mehal Kalan-Khiali main road in Barnala district. He also reviewed the ongoing sewerage and drainage pipeline work in the local market to resolve long-standing waterlogging issues, ensuring timely and high-quality completion.

विधायक कुलवंत सिंह पंडोरी ने महल कलां-ख्याली मुख्य मार्ग के चौड़ीकरण और पुनर्निर्माण का नींव पत्थर रखा। इसके साथ ही उन्होंने महल कलां बाजार में सीवरेज और जल निकासी कार्यों का निरीक्षण कर अधिकारियों को गुणवत्तापूर्ण कार्य समय पर पूरा करने के कड़े निर्देश दिए।

#MehalKalan #KulwantSinghPandori #BarnalaNews #PunjabDevelopment #RoadConstruction #InfrastructureDevelopment #BhagwantMann #PunjabNews #AAMAadmiParty

ਤਾਜ਼ਾ ਖ਼ਬਰਾਂ
Gallery
Tags
Social Media