:

ਬਰਨਾਲਾ 'ਚ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੇ ਘਰ ਅੱਗੇ ‘ਆਪ’ ਦਾ ਹੱਲਾ-ਬੋਲ: ਫੂਕਿਆ ਪੁਤਲਾ, ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਲਾਏ ਦੋਸ਼


ਬਰਨਾਲਾ 'ਚ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਦੇ ਘਰ ਅੱਗੇ ‘ਆਪ’ ਦਾ ਹੱਲਾ-ਬੋਲ: ਫੂਕਿਆ ਪੁਤਲਾ, ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦੇ ਲਾਏ ਦੋਸ਼

ਬਰਨਾਲਾ

ਸੀਬੀਆਈ ਅਤੇ ਈਡੀ ਵੱਲੋਂ ਕੀਤੀ ਗਈ ਕਾਰਵਾਈ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਬਰਨਾਲਾ ਇਕਾਈ ਨੇ ਮੋਰਚਾ ਖੋਲ੍ਹ ਦਿੱਤਾ ਹੈ। ਬੁੱਧਵਾਰ ਨੂੰ ‘ਆਪ’ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰੋਹ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਫੂਕਿਆ। ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਢਿੱਲੋਂ ਦੀ ਕੋਠੀ ਤੋਂ ਕੁਝ ਦੂਰੀ 'ਤੇ ਹੀ ਬੈਰੀਕੇਡ ਲਗਾ ਕੇ ਰਸਤਾ ਬੰਦ ਕਰ ਦਿੱਤਾ ਗਿਆ ਸੀ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, 'ਆਪ' ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ, ਨਗਰ ਨਿਗਮ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮਤੀਰਥ ਮੰਨਾ ਅਤੇ ਵਪਾਰੀ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਰਾਜੀਵ ਗੁਪਤਾ ਲੂਬੀ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਗਮ ਕੌਂਸਲਰ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਸਾਂਸਦ ਮੀਤ ਹੇਅਰ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸ਼ਰੇਆਮ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਭਾਜਪਾ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਬੁਖਲਾਹਟ ਵਿੱਚ ਆ ਗਈ ਹੈ। ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਅਤੇ ਦਬਾਅ ਬਣਾਉਣ ਲਈ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ।

ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਲੋਕਤੰਤਰ ਵਿੱਚ ਸਾਰੀਆਂ ਪਾਰਟੀਆਂ ਚੋਣਾਂ ਲਈ ਜ਼ਮੀਨੀ ਪੱਧਰ 'ਤੇ ਮਿਹਨਤ ਕਰਦੀਆਂ ਹਨ, ਪਰ ਭਾਜਪਾ ਸਰਕਾਰੀ ਏਜੰਸੀਆਂ ਦੀ ਵਰਤੋਂ ਵਿਰੋਧੀ ਧਿਰਾਂ ਅਤੇ ਲੋਕਾਂ ਨੂੰ ਡਰਾਉਣ ਲਈ ਕਰ ਰਹੀ ਹੈ। ਪੰਜਾਬ ਦੇ ਲੋਕ ਇਸ ਤਰ੍ਹਾਂ ਦੇ ਧੱਕੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਏਜੰਸੀਆਂ ਦੀ ਦੁਰਵਰਤੋਂ ਬੰਦ ਨਾ ਹੋਈ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਕੈਪਸ਼ਨ: ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਨੇੜੇ ਬੈਰੀਕੇਡਾਂ ਅੱਗੇ ਪ੍ਰਦਰਸ਼ਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ, ਮੇਅਰ ਹਸਨਪ੍ਰੀਤ ਭਾਰਦਵਾਜ ਅਤੇ ‘ਆਪ’ ਵਰਕਰ।


Aam Aadmi Party leaders and workers staged an aggressive protest outside Punjab BJP chief Kewal Singh Dhillon's residence in Barnala against recent CBI and ED actions. Led by MP Gurmeet Singh Meet Hayer, protesters burned effigies and condemned the central government for misusing federal probe agencies ahead of elections.


सीबीआई और ईडी की कार्रवाई के विरोध में आम आदमी पार्टी ने बरनाला में पंजाब भाजपा अध्यक्ष केवल सिंह ढिल्लों के आवास बाहर जोरदार प्रदर्शन किया। सांसद मीत हेयर के नेतृत्व में कार्यकर्ताओं ने पुतला फूंका और केंद्र सरकार पर आगामी चुनावों से पहले केंद्रीय जांच एजेंसियों के दुरुपयोग का खुला आरोप लगाया।



ਤਾਜ਼ਾ ਖ਼ਬਰਾਂ
Gallery
Tags
Social Media