:

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਤਾਰੀਖ਼ ਬਦਲੀ: ਹੁਣ 16 ਅਕਤੂਬਰ ਨੂੰ ਹੋਣਗੇ ਤਲਬ, ਪੰਜਾਬ ਬੰਦ ਕਾਰਨ ਲਿਆ ਫ਼ੈਸਲਾ


ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਤਾਰੀਖ਼ ਬਦਲੀ: ਹੁਣ 16 ਅਕਤੂਬਰ ਨੂੰ ਹੋਣਗੇ ਤਲਬ, ਪੰਜਾਬ ਬੰਦ ਕਾਰਨ ਲਿਆ ਫ਼ੈਸਲਾ

ਅੰਮ੍ਰਿਤਸਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਅਤੇ ਆਗੂਆਂ ਦੀ ਸਕੱਤਰੇਤ ਵਿਖੇ ਪੇਸ਼ੀ ਦੀ ਤਾਰੀਖ਼ ਵਿੱਚ ਬਦਲਾਅ ਕਰ ਦਿੱਤਾ ਹੈ। ਪਹਿਲਾਂ ਇਹ ਪੇਸ਼ੀ 15 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਸਾਰੇ ਆਗੂਆਂ ਨੂੰ 16 ਅਕਤੂਬਰ ਨੂੰ ਸਵੇਰੇ 11 ਵਜੇ ਨਿੱਜੀ ਤੌਰ 'ਤੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਫ਼ੈਸਲਾ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਪਰਿਵਾਰ ਵੱਲੋਂ 15 ਅਕਤੂਬਰ ਨੂੰ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਜਾਂਚ ਕਮੇਟੀ ਦੀ ਮੀਟਿੰਗ ਰੱਖੀ ਗਈ ਸੀ, ਪਰ ਪੰਜਾਬ ਬੰਦ ਦਾ ਸਮਰਥਨ ਕਰਦਿਆਂ ਜਥੇਦਾਰ ਦੇ ਹੁਕਮਾਂ 'ਤੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਵਾਦ 12 ਅਕਤੂਬਰ ਨੂੰ ਉਸ ਵੇਲੇ ਸ਼ੁਰੂ ਹੋਇਆ ਜਦੋਂ ਪਾਇਲ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਵੱਲੋਂ ਬਿਨਾਂ ਸਿਰ ਢਕੇ ਅਤੇ ਜੁੱਤੀਆਂ ਸਮੇਤ ਦਾਖ਼ਲ ਹੋਣ ਦੀ ਘਟਨਾ ਵਿਰੁੱਧ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਨੂੰ ਲੈ ਕੇ ਮੰਗ-ਪੱਤਰ ਸੌਂਪਣ ਪਹੁੰਚੇ ਸਨ। ਵਿਧਾਇਕ ਗਿਆਸਪੁਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅਨੁਸੂਚਿਤ ਜਾਤੀ ਨਾਲ ਸੰਬੰਧਤ ਹੋਣ ਕਾਰਨ ਸਕੱਤਰੇਤ ਅੰਦਰ ਜਾਣ ਤੋਂ ਰੋਕਿਆ ਗਿਆ। ਦੂਜੇ ਪਾਸੇ ਅਕਾਲ ਤਖ਼ਤ ਸਕੱਤਰੇਤ ਨੇ ਜਾਤੀ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਜਥੇਦਾਰ ਅਤੇ ਸਿੱਖ ਸੰਸਥਾਵਾਂ ਖ਼ਿਲਾਫ਼ ਪਹਿਲਾਂ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਕਰਕੇ ਰੋਕਿਆ ਗਿਆ ਸੀ। ਇਸੇ ਮਾਮਲੇ ਵਿੱਚ ਜਥੇਦਾਰ ਨੇ ਗਿਆਸਪੁਰਾ ਦੇ ਹੱਕ ਵਿੱਚ ਬਿਆਨਬਾਜ਼ੀ ਕਰਨ ਵਾਲੇ ‘ਆਪ’ ਦੇ 12 ਵਿਧਾਇਕਾਂ ਨੂੰ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਹੋਇਆ ਹੈ।

Akal Takht Secretariat postponed the appearance of AAP MLAs from October 15 to October 16 at 11 AM due to the Punjab Bandh called over anti-drug activist Parwinder Singh Jhota's murder. The hearing involves Payal MLA Manwinder Singh Giaspura's entry row and remarks against the Jathedar.

श्री अकाल तख्त साहिब ने 15 अक्टूबर के पंजाब बंद के मद्देनजर आम आदमी पार्टी के विधायकों की पेशी टालकर 16 अक्टूबर सुबह 11 बजे तय की है। यह मामला विधायक मनविंदर सिंह ग्यासपुरा को सचिवालय में प्रवेश से रोके जाने और जत्थेदार पर की गई टिप्पणियों से जुड़ा है।