ਸੀਐੱਮ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਕੇਂਦਰ ਵਲੋਂ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਕੇਂਦਰ ਤੋਂ ਜਵਾਬ ਤਲਬ
- Reporter 12
- 15 Oct, 2026 15:53
ਸੀਐੱਮ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਕੇਂਦਰ ਵਲੋਂ ਮਨਜ਼ੂਰੀ ਨਾ ਮਿਲਣ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਕੇਂਦਰ ਤੋਂ ਜਵਾਬ ਤਲਬ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸਤਾਵਿਤ ਫਰਾਂਸ ਯਾਤਰਾ ਨੂੰ ਕੇਂਦਰ ਸਰਕਾਰ (ਵਿਦੇਸ਼ ਮੰਤਰਾਲੇ) ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਵੀਰਵਾਰ ਨੂੰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਸਰਕਾਰ ਨੇ ਦੋਸ਼ ਲਗਾਇਆ ਹੈ ਕਿ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਬਾਵਜੂਦ ਬਿਨਾਂ ਕੋਈ ਕਾਰਨ ਦੱਸੇ ਯਾਤਰਾ ਦੀ ਇਜਾਜ਼ਤ ਰੱਦ ਕਰ ਦਿੱਤੀ ਗਈ ਅਤੇ ਆਨਲਾਈਨ ਪੋਰਟਲ 'ਤੇ ਅਰਜ਼ੀ ਨੂੰ ਸਿਰਫ਼ 'Denied' (ਅਸਵੀਕਾਰ) ਦਿਖਾਇਆ ਗਿਆ। ਹਾਈ ਕੋਰਟ ਨੇ ਮਾਮਲੇ 'ਤੇ ਤੁਰੰਤ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਸ਼ੁੱਕਰਵਾਰ ਸਵੇਰ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਟੀਸ਼ਨ ਅਨੁਸਾਰ ਮੰਤਰੀ ਭਗਵੰਤ ਮਾਨ, ਮੁੱਖ ਸਕੱਤਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸਮੇਤ ਉੱਚ ਪੱਧਰੀ ਵਫ਼ਦ ਨੇ 15 ਤੋਂ 21 ਅਕਤੂਬਰ ਤੱਕ ਫਰਾਂਸ ਜਾਣਾ ਸੀ। ਵਫ਼ਦ ਨੇ ਪੈਰਿਸ ਵਿੱਚ 17 ਤੋਂ 21 ਅਕਤੂਬਰ ਤੱਕ ਆਯੋਜਿਤ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਤੇ ਖਾਧ ਵਪਾਰ ਮੇਲੇ 'SIAL Paris 2026' ਵਿੱਚ ਹਿੱਸਾ ਲੈਣਾ ਸੀ। ਇਸ ਯਾਤਰਾ ਦਾ ਮੁੱਖ ਮਨੋਰਥ ਪੰਜਾਬ ਦੇ ਖੇਤੀਬਾੜੀ ਅਤੇ ਖਾਧ ਪ੍ਰੋਸੈਸਿੰਗ ਨਾਲ ਜੁੜੇ ਉਤਪਾਦਾਂ ਲਈ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵਪਾਰ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਸੀ। ਇਸ ਮੇਲੇ ਵਿੱਚ ਪੰਜਾਬ ਸਟੇਟ ਕੋਆਪ੍ਰੇਟਿਵ ਸਪਲਾਈ ਐਂਡ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈੱਡ) ਨੂੰ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਦੇ ਅਧੀਨ ਆਉਂਦੇ 'ਅਪੀਡਾ' (APEDA) ਦੇ ਇੰਡੀਆ ਪਵੇਲੀਅਨ ਵਿੱਚ ਇੱਕ ਸਟਾਲ ਵੀ ਅਲਾਟ ਕੀਤਾ ਗਿਆ ਹੈ। ਵਫ਼ਦ ਦੀ ਇਸ ਪੂਰੀ ਯਾਤਰਾ ਦਾ ਖਰਚਾ ਮਾਰਕਫੈੱਡ ਦੁਆਰਾ ਚੁੱਕਿਆ ਜਾਣਾ ਸੀ। ਪੰਜਾਬ ਸਰਕਾਰ ਨੇ ਦੱਸਿਆ ਕਿ ਸਿਆਸੀ ਮਨਜ਼ੂਰੀ ਲਈ 3 ਅਤੇ 8 ਸਤੰਬਰ ਨੂੰ ਹੀ ਪੱਤਰ ਭੇਜ ਦਿੱਤੇ ਗਏ ਸਨ ਅਤੇ 9 ਸਤੰਬਰ ਨੂੰ ਆਨਲਾਈਨ ਅਰਜ਼ੀ ਵੀ ਜਮ੍ਹਾਂ ਕਰਵਾਈ ਗਈ ਸੀ। ਫਰਾਂਸ ਸਥਿਤ ਭਾਰਤੀ ਮਿਸ਼ਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪ੍ਰਸ਼ਾਸਨਿਕ ਮਨਜ਼ੂਰੀ ਅਤੇ ਕੈਡਰ ਕਲੀਅਰੈਂਸ ਦੀ ਪ੍ਰਕਿਰਿਆ ਵੀ ਪੂਰੀ ਹੋ ਚੁੱਕੀ ਸੀ। ਪਰ ਵਿਦੇਸ਼ ਮੰਤਰਾਲੇ ਨੇ ਬਿਨਾਂ ਕੋਈ ਸੁਣਵਾਈ ਦਾ ਮੌਕਾ ਦਿੱਤੇ ਫੈਸਲਾ ਸੁਣਾ ਦਿੱਤਾ। ਹੁਣ ਸਭ ਦੀਆਂ ਨਜ਼ਰਾਂ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਦਿੱਤੇ ਜਾਣ ਵਾਲੇ ਜਵਾਬ 'ਤੇ ਟਿਕੀਆਂ ਹੋਈਆਂ ਹਨ। Punjab government moves High Court after Center denies permission for CM Bhagwant Mann's proposed official visit to France for SIAL Paris 2026. Court issues notice to Central Govt seeking response by Friday. पंजाब सरकार ने मुख्यमंत्री भगवंत मान की फ्रांस यात्रा को केंद्र से मंजूरी न मिलने पर हाईकोर्ट में याचिका दाखिल की। हाईकोर्ट ने केंद्र सरकार से शुक्रवार सुबह तक जवाब मांगा है। Bhagwant Mann, Punjab Government, Punjab High Court, SIAL Paris 2026, MEA Clearance, Punjab News, Markfed, Foreign Tour Permission, AAP Punjab #BhagwantMann #PunjabGovernment #PunjabHighCourt #SIALParis2026 #PunjabNews #Markfed #APEDA #ChandigarhNews #IndiaFrance







