:

ਮੁੱਖ ਮੰਤਰੀ ਭਗਵੰਤ ਮਾਨ ਦਾ ਅਮਿਤ ਸ਼ਾਹ ਦੇ ਦੌਰੇ 'ਤੇ ਪਲਟਵਾਰ: ਕਿਹਾ, 'ਪੰਜਾਬ ਬਚਾਉਣ ਅਤੇ ਨਸ਼ੇ ਦੇ ਨਾਮ 'ਤੇ ਸਿਆਸਤ ਨਾ ਕਰੋ, 2007 ਤੋਂ 2017 ਤੱਕ ਅਕਾਲੀ ਸਰਕਾਰ ਵੇਲੇ ਕਿਉਂ ਨਹੀਂ ਆਈ ਪੰਜਾਬ ਦੀ ਯਾਦ'

0

ਮੁੱਖ ਮੰਤਰੀ ਭਗਵੰਤ ਮਾਨ ਦਾ ਅਮਿਤ ਸ਼ਾਹ ਦੇ ਦੌਰੇ 'ਤੇ ਪਲਟਵਾਰ: ਕਿਹਾ, 'ਪੰਜਾਬ ਬਚਾਉਣ ਅਤੇ ਨਸ਼ੇ ਦੇ ਨਾਮ 'ਤੇ ਸਿਆਸਤ ਨਾ ਕਰੋ, 2007 ਤੋਂ 2017 ਤੱਕ ਅਕਾਲੀ ਸਰਕਾਰ ਵੇਲੇ ਕਿਉਂ ਨਹੀਂ ਆਈ ਪੰਜਾਬ ਦੀ ਯਾਦ'


ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਾਂਸ ਦੌਰੇ ਤੋਂ ਵਾਪਸ ਪਰਤਦਿਆਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਭਾਜਪਾ ਦੀ ਕਾਰਜਸ਼ੈਲੀ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਲਾਈਵ ਹੋ ਕੇ ਬੋਲਦਿਆਂ ਕਿਹਾ ਕਿ ਭਾਜਪਾ ਪੰਜਾਬ ਨੂੰ ਬਚਾਉਣ ਅਤੇ ਨਸ਼ਾ ਮੁਕਤ ਕਰਨ ਦੇ ਨਾਮ 'ਤੇ ਸਿਰਫ਼ ਸਿਆਸਤ ਕਰ ਰਹੀ ਹੈ। ਮੁੱਖ ਮੰਤਰੀ ਨੇ ਯਾਦ ਕਰਵਾਇਆ ਕਿ ਸਾਲ 2007 ਤੋਂ 2017 ਤੱਕ ਜਦੋਂ ਕੇਂਦਰ ਵਿੱਚ ਭਾਜਪਾ ਦੀ ਅਕਾਲੀ ਦਲ ਨਾਲ ਸਾਂਝੀ ਸਰਕਾਰ ਸੀ, ਉਦੋਂ ਪੰਜਾਬ ਵਿੱਚ ਨਸ਼ੇ ਦਾ ਪੌਦਾ ਵੱਡਾ ਹੋਇਆ ਅਤੇ ਕੁਇੰਟਲਾਂ ਦੇ ਹਿਸਾਬ ਨਾਲ ਡਰੱਗ ਆਈ, ਪਰ ਉਸ ਸਮੇਂ ਕੇਂਦਰ ਨੂੰ ਪੰਜਾਬ ਨੂੰ ਬਚਾਉਣ ਦੀ ਯਾद ਕਿਉਂ ਨਹੀਂ ਆਈ ਅਤੇ ਮਜੀਠੀਆ ਖ਼ਿਲਾਫ਼ ਸੀ.ਬੀ.ਆਈ. ਦੀ ਮੰਗ ਕਿਉਂ ਨਹੀਂ ਨੱਪੀ ਗਈ?
ਮੁੱਖ ਮੰਤਰੀ ਮਾਨ ਨੇ ਕਿਸਾਨ ਅੰਦੋਲਨ, ਬੀ.ਬੀ.ਐੱਮ.ਬੀ. (BBMB) ਵਿੱਚ ਪੰਜਾਬ ਦੀ ਮੈਂਬਰਸ਼ਿਪ ਘਟਾਉਣ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ 'ਤੇ ਘੇਰਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਹੱਕ ਖੋਹੇ ਜਾਂਦੇ ਹਨ ਜਾਂ ਕਿਸਾਨਾਂ 'ਤੇ ਜ਼ੁਲਮ ਹੁੰਦੇ ਹਨ, ਉਸ ਸਮੇਂ ਕੇਂਦਰ ਨੂੰ ਪੰਜਾਬ ਦੀ ਚਿੰਤਾ ਨਹੀਂ ਹੁੰਦੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਪਰਵਿੰਦਰ ਝੋਟਾ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਫ਼ੈਸਲਾ ਕਰ ਚੁੱਕੀ ਹੈ, ਇਸ ਲਈ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਤਸਕਰੀ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ।

Chief Minister Bhagwant Mann launched a sharp counterattack on Union Home Minister Amit Shah's Punjab visit, questioning why the Centre did not act against drugs and protect Punjab's rights during the SAD-BJP alliance rule from 2007 to 2017.

मुख्यमंत्री भगवंत मान ने केंद्रीय गृह मंत्री अमित शाह के दौरे पर सवाल उठाते हुए कहा कि भाजपा पंजाब बचाने और नशा मुक्ति के नाम पर राजनीति कर रही है, जबकि 2007 से 2017 तक अकाली-भाजपा सरकार के दौरान ड्रग्स पर कोई कार्रवाई क्यों नहीं की गई।

ਤਾਜ਼ਾ ਖ਼ਬਰਾਂ
Gallery
Tags
Social Media