:

ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਵਿਸ਼ੇਸ਼ ਇਜਲਾਸ ਸ਼ੁਰੂ: ਪਰਵਿੰਦਰ ਸਿੰਘ ਝੋਟਾ ਸਮੇਤ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਪਹਿਲੇ ਦਿਨ ਦੀ ਕਾਰਵਾਈ 9 ਮਿੰਟ 6 ਸੈਕਿੰਡ ਬਾਅਦ ਮੁਲਤਵੀ


ਪੰਜਾਬ ਵਿਧਾਨ ਸਭਾ ਦਾ 6 ਰੋਜ਼ਾ ਵਿਸ਼ੇਸ਼ ਇਜਲਾਸ ਸ਼ੁਰੂ: ਪਰਵਿੰਦਰ ਸਿੰਘ ਝੋਟਾ ਸਮੇਤ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ, ਪਹਿਲੇ ਦਿਨ ਦੀ ਕਾਰਵਾਈ 9 ਮਿੰਟ 6 ਸੈਕਿੰਡ ਬਾਅਦ ਮੁਲਤਵੀ


ਚੰਡੀਗੜ੍ਹ


ਪੰਜਾਬ ਵਿਧਾਨ ਸਭਾ ਦਾ 6 ਦਿਨਾਂ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਹੰਗਾਮੇ ਅਤੇ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਇਆ। ਸਦਨ ਦੀ ਸ਼ੁਰੂਆਤ 'ਚ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਅਤੇ ਸੰਗਰੂਰ ਸੜਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਅੱਠ ਮਨਰੇਗਾ ਮਜ਼ਦੂਰਾਂ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਅਗਲੇ ਦਿਨ ਤੱਕ ਲਈ ਮੁਲਤਵੀ ਕਰ ਦਿੱਤੀ ਗਈ, ਜੋ ਪਹਿਲੇ ਦਿਨ ਮਾਤਰ ਨੌਂ ਮਿੰਟ ਛੇ ਸੈਕਿੰਡ ਹੀ ਚੱਲ ਸਕੀ।
ਦੂਜੇ ਪਾਸੇ, ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਦੇ ਬਾਹਰ ਭਾਜਪਾ ਆਗੂਆਂ ਅਤੇ ਮ੍ਰਿਤਕ ਲਵਪ੍ਰੀਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਪੀੜਤ ਪਰਿਵਾਰ ਨੂੰ ਮਿਲ ਕੇ ਇਨਸਾਫ਼ ਦੇਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਵਿਰੋਧੀ ਧਿਰਾਂ ਵੱਲੋਂ ਨਸ਼ਾ ਤਸਕਰੀ ਅਤੇ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕੀਤੀ ਗਈ ਹੈ, ਜਦਕਿ ਆਮ ਆਦਮੀ ਪਾਰਟੀ ਨਸ਼ਿਆਂ ਵਿਰੁੱਧ ਆਪਣੀਆਂ ਪ੍ਰਾਪਤੀਆਂ ਗਿਣਾ ਕੇ ਅਤੇ ਪਿਛਲੀਆਂ ਸਰਕਾਰਾਂ 'ਤੇ ਦੋਸ਼ ਲਗਾ ਕੇ ਜਵਾਬ ਦੇਣ ਦੀ ਰਣਨੀਤੀ ਬਣਾ ਰਹੀ ਹੈ।
---
Punjab Vidhan Sabha's 6-day special session began with tributes to activist Parminder Singh Jhota and others, adjourned after 9 minutes amid protests by BJP outside the assembly.

पंजाब विधानसभा का 6 दिवसीय विशेष सत्र गुरुवार को शुरू हुआ, जहां परविंदर सिंह झोटा समेत दिवंगत आत्माओं को श्रद्धांजलि देने के बाद सदन की कार्यवाही कल तक के लिए स्थगित कर दी गई.

Punjab Assembly special session, Parminder Singh Jhota tribute, Sunil Jakhar BJP protest, Bhagwant Mann Punjab government, Punjab politics news latest

ਤਾਜ਼ਾ ਖ਼ਬਰਾਂ
Gallery
Tags
Social Media