ਆਪ ਸਰਕਾਰ ਦਾ ਭਾਜਪਾ 'ਤੇ ਵੱਡਾ ਹਮਲਾ: ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਲਾਏ ਗੰਭੀਰ ਦੋਸ਼
- Admin Default
- 09 Nov, 2026 16:23
ਆਪ ਸਰਕਾਰ ਦਾ ਭਾਜਪਾ 'ਤੇ ਵੱਡਾ ਹਮਲਾ: ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਲਾਏ ਗੰਭੀਰ ਦੋਸ਼
ਚੰਡੀਗੜ੍ਹ
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਗੈਂਗਸਟਰਾਂ ਨੂੰ ਸ਼ਹਿ ਦੇਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੌਰੈਂਸ ਬਿਸ਼ਨੋਈ ਨੂੰ ਭਾਜਪਾ ਨੇ ਆਪਣੇ ਸ਼ਾਸਨ ਵਾਲੇ ਰਾਜ ਵਿੱਚ 'ਸਟੇਟ ਗੈਸਟ' ਦੀ ਤਰ੍ਹਾਂ ਰੱਖਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਚਾਹੇ ਹਿਮਾਚਲ ਪ੍ਰਦੇਸ਼ ਹੋਵੇ ਜਾਂ ਪੰਜਾਬ, ਜਿੱਥੇ ਵੀ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਹਨ, ਉੱਥੇ ਗੈਂਗਸਟਰਾਂ ਜ਼ਰੀਏ ਧਮਕੀ ਭਰੇ ਫੋਨ ਕਰਵਾ ਕੇ ਡਰਾਉਣ ਅਤੇ ਆਪਣੀ ਸਿਆਸੀ ਕਾਰਵਾਈ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਚੀਮਾ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਈ ਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤੀ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਅਤੇ ਅਕਾਲੀ ਦਲ ਨੇ ਜਿਨ੍ਹਾਂ ਗੈਂਗਸਟਰਾਂ ਨੂੰ ਪੈਦਾ ਕੀਤਾ ਅਤੇ ਪਾਲ਼ਿਆ-ਪੋਸਿਆ, ਉਨ੍ਹਾਂ ਦਾ ਇੱਕ-ਇੱਕ ਕਰਕੇ ਖਾਤਮਾ ਕਰਨਾ ਆਪ ਸਰਕਾਰ ਦਾ ਮੁੱਖ ਟੀਚਾ ਹੈ।
ਹਰਪਾਲ ਸਿੰਘ ਚੀਮਾ ਨੇ ਭਾਜਪਾ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਗਰਦਾਨਦਿਆਂ ਦੋਸ਼ ਲਾਇਆ ਕਿ ਇਹ ਪਾਰਟੀ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਦੀ। ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਝੋਨੇ ਦੀ ਖੇਤੀ ਹੁੰਦੀ ਹੈ, ਪਰ ਉੱਥੇ ਸ਼ਾਂਤੀ ਬਣਾਈ ਰੱਖੀ ਜਾਂਦੀ ਹੈ। ਪੰਜਾਬ ਤੋਂ 300 ਕਿਲੋਮੀਟਰ ਦੂਰ ਤੱਕ ਦੇ ਇਲਾਕਿਆਂ ਵਿੱਚ ਵੀ ਪਰਾਲੀ ਸੜਨ ਦਾ ਧੂੰਆਂ ਉੱਠਦਾ ਹੈ, ਪਰ ਇਸ ਦੇ ਬਾਵਜੂਦ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਚ ਪੰਜਾਬ ਦੇ ਕਿਸਾਨਾਂ ਦੀ ਵੱਡੀ ਭੂਮਿਕਾ ਸੀ, ਜਿਸ ਕਾਰਨ ਹੁਣ ਉਨ੍ਹਾਂ ਨੂੰ ਬਦਨਾਮ ਕਰਕੇ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
AAP government in Punjab accuses BJP of shielding gangsters like Lawrence Bishnoi and targeting Punjab farmers to take revenge for the farm laws protest.
पंजाब की आप सरकार ने भाजपा पर गैंगस्टरों को संरक्षण देने और कृषि कानूनों के विरोध का बदला लेने के लिए पंजाब के किसानों को बदनाम करने का आरोप लगाया।
AAP Punjab vs BJP, Harpal Singh Cheema press conference, Lawrence Bishnoi issue, Punjab farmers news, Parali stubble burning issue.
आप पंजाब बनाम भाजपा, हरपाल सिंह चीमा, लॉरेंस बिश्नोई, पंजाब किसान समाचार, पराली मुद्दा।







