:

ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਕੀਤੀ 'ਜਵਾਨੀ ਸੰਭਾਲ ਪੰਜਾਬ' ਸਾਈਕਲ ਰੈਲੀ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਤੋਂ ਕੀਤਾ ਇਨਕਾਰ, ਮਾਨ ਅਤੇ ਕੇਜਰੀਵਾਲ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ


ਚਰਨਜੀਤ ਸਿੰਘ ਚੰਨੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਕੀਤੀ 'ਜਵਾਨੀ ਸੰਭਾਲ ਪੰਜਾਬ' ਸਾਈਕਲ ਰੈਲੀ: ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਤੋਂ ਕੀਤਾ ਇਨਕਾਰ, ਮਾਨ ਅਤੇ ਕੇਜਰੀਵਾਲ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ


ਤਲਵੰਡੀ ਸਾਬੋ (ਬਠਿੰਡਾ) / ਪੰਜਾਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਨਤਮਸਤਕ ਹੋਣ ਉਪਰੰਤ 'ਜਵਾਨੀ ਸੰਭਾਲ ਪੰਜਾਬ' ਸਾਈਕਲ ਰੈਲੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਪੰਜਾਬ ਦੀ ਨੌਜਵਾਨੀ ਅਤੇ ਸ਼ਰਧਾਲੂਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਰੈਲੀ ਦੀ ਸ਼ੁਰੂਆਤ ਮੌਕੇ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰਦਿਆਂ ਵੱਡਾ ਬਿਆਨ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਪਟਨ ਦੀ ਪਾਰਟੀ ਵਿੱਚ ਵਾਪਸੀ ਬਿਲਕੁਲ ਸੰਭਵ ਨਹੀਂ ਹੈ, ਕਿਉਂਕਿ ਉਨ੍ਹਾਂ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਕਈ ਮਾਮਲੇ ਚੱਲ ਰਹੇ ਹਨ।
ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਨਸ਼ਾਖੋਰੀ ਅਤੇ ਗੈਂਗਸਟਰਵਾਦ ਦੇ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕੇਜਰੀਵਾਲ ਨੂੰ ਵੋਟ ਨਹੀਂ ਪਾਈ ਸੀ, ਸਗੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚੁਣਿਆ ਸੀ, ਪਰ ਮਾਨ ਨੇ ਪੰਜਾਬ ਦੀ ਹਰ ਚੀਜ਼ ਕੇਜਰੀਵਾਲ ਦੇ ਹਵਾਲੇ ਕਰ ਦਿੱਤੀ ਹੈ, ਜਿਸ ਨਾਲ ਸੂਬੇ ਦੀ ਲੁੱਟ ਹੋਈ ਹੈ। ਚੰਨੀ ਨੇ ਇਲਜ਼ਾਮ ਲਾਇਆ ਕਿ ਦੋਵਾਂ ਆਗੂਆਂ ਨੇ ਮਿਲ ਕੇ ਪੰਜਾਬ ਵਿੱਚ ਨਸ਼ਿਆਂ ਦੇ ਪਸਾਰ ਅਤੇ ਗੈਂਗਸਟਰਾਂ ਦੇ ਵਧਣ-ਫੁੱਲਣ ਦਾ ਰਾਹ ਪੱਧਰਾ ਕੀਤਾ ਹੈ।
ਸਾਬਕਾ ਮੁੱਖ ਮੰਤਰੀ ਨੇ ਤੰਜ਼ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਦਾ ਹਰਾ ਪੈੱਨ ਪੰਜਾਬ ਦੀ ਭਲਾਈ ਲਈ ਨਹੀਂ ਚੱਲਿਆ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਬੀਤੇ ਦਿਨੀਂ ਇੱਕ ਪੁਲਿਸ ਅਧਿਕਾਰੀ ਦਾ ਵੀ ਕਤਲ ਕਰ ਦਿੱਤਾ ਗਿਆ। ਚੰਨੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਅਜਿਹੀਆਂ ਕਈ ਮਾਵਾਂ ਨੂੰ ਮਿਲ ਚੁੱਕੇ ਹਨ, ਜਿਨ੍ਹਾਂ ਨੇ ਨਸ਼ਿਆਂ ਕਾਰਨ ਆਪਣੇ ਜਵਾਨ ਪੁੱਤ ਗੁਆ ਲਏ ਹਨ।
---
Former Punjab CM Charanjit Singh Channi launched the 'Jawani Sambhal Punjab' cycle rally from Takht Sri Damdama Sahib to raise awareness against drugs. He ruled out Captain Amarinder Singh's return to Congress due to pending ED cases and slammed Bhagwant Mann and Arvind Kejriwal over deteriorating law and order.

पूर्व मुख्यमंत्री चरणजीत सिंह चन्नी ने तख्त श्री दमदमा साहिब से नशे के खिलाफ 'जवानी संभाल पंजाब' साइकिल रैली शुरू की। उन्होंने ईडी मामलों का हवाला देते हुए कैप्टन अमरिंदर सिंह की कांग्रेस में वापसी की संभावना को खारिज किया और कानून-व्यवस्था व नशे के मुद्दे पर भगवंत मान तथा अरविंद केजरीवाल को घेरा।

Charanjit Singh Channi, Jawani Sambhal Punjab, Takht Sri Damdama Sahib, Talwandi Sabo News, Captain Amarinder Singh, Bhagwant Mann, Punjab Politics, Anti Drug Rally Punjab, Samachar Punjab

चरणजीत सिंह चन्नी, पंजाब न्यूज, ਚਰਨਜੀਤ ਸਿੰਘ ਚੰਨੀ, ਤਖ਼ਤ ਸ੍ਰੀ ਦਮਦਮਾ ਸਾਹਿਬ, ਪੰਜਾਬੀ ਖਬਰਾਂ

ਤਾਜ਼ਾ ਖ਼ਬਰਾਂ
Gallery
Tags
Social Media