:

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਐਮ.ਪੀ. ਹਲਕਾ ਸੰਗਰੂਰ ਦੀ ਟੀਮ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ

0

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਐਮ.ਪੀ. ਹਲਕਾ ਸੰਗਰੂਰ ਦੀ ਟੀਮ ਵੱਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ
-ਜ਼ਿਲ੍ਹਾ ਪ੍ਰੀਸ਼ਦ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਪਿੰਡ ਪੱਧਰ ਦੀਆਂ ਇਕਾਈਆਂ ਗਠਨ ਕਰਨ ਬਾਰੇ ਕੀਤਾ ਵਿਚਾਰ ਵਟਾਂਦਰਾ
ਬਰਨਾਲਾ, 8 ਦਸੰਬਰ
ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਐਮ.ਪੀ. ਹਲਕਾ ਸੰਗਰੂਰ ਦੀ ਟੀਮ ਵੱਲੋਂ ਅੱਜ ਪਾਰਟੀ ਨੂੰ  ਹੋਰ ਮਜਬੂਤੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਜ਼ਿਲ੍ਹਾ ਪ੍ਰੀਸ਼ਦ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਪਿੰਡ ਪੱਧਰ ਦੀਆਂ ਇਕਾਈਆਂ ਗਠਨ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ |
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੀ ਜ਼ਿਲ੍ਹਾ ਪ੍ਰੀਸ਼ਦ ਬਡਬਰ, ਮਹਿਲ ਕਲਾਂ, ਠੁੱਲੀਵਾਲ, ਚੰਨ ਣਵਾਲ ਅਤੇ ਸ਼ਹਿਣਾ ਦੀਆਂ ਜਥੇਬੰਦੀਆਂ ਨਾਲ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕੀਤੀਆਂ ਗਈਆਂ ਹਨ | ਇਨ੍ਹਾਂ ਮੀਟਿੰਗ ਦੌਰਾਨ ਹਾਜਰ ਜਥੇਬੰਦੀ ਦੇ ਅਹੁਦੇਦਾਰਾਂ ਨੂੰ  ਹਲਕੇ ਦੇ ਲੋਕਾਂ ਦੀ ਭਲਾਈ ਤੇ ਪਾਰਟੀ ਦੀ ਮਜਬੂਤੀ ਲਈ ਪਿੰਡ ਪੱਧਰ ਦੀਆਂ ਇਕਾਈਆਂ ਦਾ ਗਠਨ ਕਰਨ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਹਾਜਰ ਜਥੇਬੰਦੀਆਂ ਵੱਲੋਂ ਇਕਾਈਆਂ ਦੇ ਗਠਨ ਦਾ ਕੰਮ ਜਲਦੀ ਹੀ ਨੇਪਰੇ ਚਾੜਨ ਦਾ ਭਰੋਸਾ ਦਿੱਤਾ ਗਿਆ |
ਜ਼ਿਲ੍ਹਾ ਪ੍ਰਧਾਨ ਸ. ਮੰਡੇਰ ਨੇ ਮੀਟਿੰਗਾਂ ਨੂੰ  ਸੰਬੋਧਨ ਕਰਦਿਆਂ ਕਿ ਕਿਹਾ ਕਿ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਇੱਕੋ ਇੱਕ ਉਦੇਸ਼ ਪੰਜਾਬ ਦੀ ਖੁਸ਼ਹਾਲੀ ਤੇ ਸਾਰੇ ਵਰਗਾਂ ਲਈ ਬਰਾਬਰ ਦੇ ਅਧਿਕਾਰਾਂ ਨੂੰ  ਲਾਗੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਰਾਜ ਨੂੰ  ਦੇਖ ਚੁੱਕੇ ਹਨ ਅਤੇ ਸਮਝ ਚੁੱਕੇ ਹਨ ਕਿ ਇਹ ਸਿਰਫ ਲੋਕਾਂ ਨੂੰ  ਗੁੰਮਰਾਹ ਕਰਕੇ ਸੱਤਾ ਹਾਸਲ ਕਰਨ ਵਾਲੀਆਂ ਪਾਰਟੀਆਂ ਹਨ, ਜਦੋਂਕਿ ਸ਼੍ਰੋਮਣੀ ਅਕਾਲੀ ਦਲ (ਅ) ਸ਼ੁਰੂ ਤੋਂ ਪੰਜਾਬ ਦੀ ਖੁਸ਼ਹਾਲੀ ਦੇ ਟਿੱਚੇ ਨੂੰ  ਲੈ ਕੇ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦਾ ਹਿੱਤ ਸਿਰਫ ਅਤੇ ਸਿਰਫ ਸ਼੍ਰੋਮਣੀ ਅਕਾਲੀ ਦਲ (ਅ) ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ | ਇਸ ਲਈ ਸਾਨੂੰ ਇੱਕਜੁਟ ਹੋ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਹੋਏ ਪੰਜਾਬ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਿੱਤ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮਹਿਲ ਕਲਾਂ ਤੋਂ ਜੱਸਾ ਸਿੰਘ ਮਾਣਕੀ, ਮਹਿੰਦਰ ਸਿੰਘ ਸਹਿਜੜਾ, ਮਹਿੰਦਰ ਸਿੰਘ ਗੰਗੋਹੋਰ, ਮਨਵੀਰ ਕੌਰ ਰਾਹੀ, ਰਾਜ ਸਿੰਘ ਨਿਹੰਗ ਮਹਿਲ ਖੁਰਦ, ਬੰਟੀ ਬਰਨਾਲਾ, ਸਿੰਮੀ ਬਰਨਾਲਾ, ਵਰਿੰਦਰ ਸਿੰਘ ਗੱਗਾ, ਮੀਤਾ ਮੱਕੀਵਾਲਾ, ਬਿੱਕਰ ਸਿੰਘ ਖਾਲਸਾ, ਜਗਪ੍ਰੀਤ ਸਿੰਘ ਵਿਰਕ, ਕਰਮਜੀਤ ਸਿੰਘ, ਜੱਗਾ ਸਿੰਘ ਧਾਲੀਵਾਲ, ਮਨਿੰਦਰ ਬਾਵਾ, ਲਾਡੀ ਘੁੰਮਣ, ਡਾ. ਸਤਨਾਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਠੁੱਲੀਵਾਲ ਤੋਂ ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਕਰਮਗੜ੍ਹ, ਜੀਤ ਸਿੰਘ ਮਾਂਗੇਵਾਲ, ਜਸਵੀਰ ਸਿੰਘ ਬਿੱਲਾ, ਮੀਡੀਆ ਇੰਚਾਰਜ ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਗੂ ਤੇ ਵਰਕਰ ਹਾਜਰ ਸਨ |