67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਰੌਚਕ ਮੁਕਾਬਲੇ
- Admin Default
- 14 Dec, 2023 01:15
67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਰੌਚਕ ਮੁਕਾਬਲੇ
ਬਰਨਾਲਾ ਤੇ ਲੁਧਿਆਣਾ ਅਤੇ ਪਟਿਆਲਾ ਤੇ ਫਰੀਦਕੋਟ ‘ਚ ਹੋਣਗੇ ਸੈਮੀਫਾਈਨਲ ਮੈਚ
ਬਰਨਾਲਾ, 13 ਦਸੰਬਰ
ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਕ੍ਰਿਕੇਟ ਅੰਡਰ 14 ਸਾਲ ਲੜਕੀਆਂ) ਵਿੱਚ ਅੱਜ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ, ਹੈਡ ਮਾਸਟਰ ਜਸਵਿੰਦਰ ਸਿੰਘ ਅਤੇ ਹੈਡ ਮਾਸਟਰ ਰਾਜੇਸ਼ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਾਕ–ਆਊਟ ਦੇ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਦੂਜੇ ਦਿਨ ਹੋਏ ਕੁਆਰਟਰ ਫਾਈਨਲ ਮੈਚਾਂ ਦੌਰਾਨ ਪਟਿਆਲਾ ਨੇ ਜਲੰਧਰ ਨੂੰ 81 ਦੌੜਾਂ ਨਾਲ ਹਰਾਇਆ। ਪਟਿਆਲਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਵਿਕਟਾਂ ਦੇ ਨੁਕਸਾਨ ‘ਤੇ 100 ਦੌੜਾ ਬਣਾਈਆਂ ਸਨ, ਪਰ ਜਲੰਧਰ ਦੀ ਪੂਰੀ ਟੀਮ 19 ਦੌੜਾਂ ‘ਤੇ ਸਿਮਟ ਗਈ। ਪਟਿਆਲਾ ਵੱਲੋਂ ਦਿਸ਼ਾ ਨੇ 22 ਦੌੜਾਂ ਦਾ ਯੋਗਦਾਨ ਪਾਇਆ ਜਦਕਿ ਪਟਿਆਲਾ ਕਨਿਸ਼ਕਾ ਨੇ 2 ਵਿਕਟਾਂ ਹਾਸਲ ਕੀਤੀਆਂ। ਦੂਸਰੇ ਕੁਆਰਟਰ ਵਿੱਚ ਬਰਨਾਲਾ ਨੇ ਮਾਨਸਾ ਨੂੰ 9 ਵਿਕਟਾਂ ਨਾਲ ਹਰਾਇਆ। ਮਾਨਸਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ ਬਦਲੇ 36 ਦੌੜਾਂ ਬਣਾਈਆਂ ਸਨ। ਬਰਨਾਲਾ ਦੀ ਟੀਮ ਨੇ ਇਹ ਟੀਚਾ 1 ਵਿਕਟ ਗੁਆ ਕੇ ਪੂਰਾ ਕਰ ਲਿਆ। ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਫਰੀਦਕੋਟ ਦਰਮਿਆਨ ਹੋਏ ਮੈਚ ਦਾ ਫੈਸਲਾ ਸੁਪਰ ਓਵਰ ਰਾਹੀਂ ਹੋਇਆ ਅਤੇ ਫਰੀਦਕੋਟ ਦੀ ਟੀਮ 8 ਦੌੜਾਂ ਨਾਲ ਜੇਤੂ ਰਹੀ। ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਪਹਿਲਾਂ ਬੱਲੇਬਾਜੀ ਕਰਕੇ 10 ੳਵਰਾਂ ‘ਚ 81 ਦੌੜਾਂ ਬਣਾਈਆਂ ਸਨ। ਫਰੀਦਕੋਟ ਦੀ ਟੀਮ ਨੇ ਵੀ ਨਿਰਧਾਤ ਓਵਰਾਂ ‘ਚ 81 ਦੌੜਾਂ ਬਣਾਈਆਂ। ਫਰੀਦਕੋਟ ਵੱਲੋਂ ਕਿਰਨ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਸੈਮੀਫਾਈਨਲ ਮੈਚ ਬਰਨਾਲਾ ਤੇ ਲੁਧਿਆਣਾ ਅਤੇ ਪਟਿਆਲਾ ਤੇ ਫਰੀਦਕੋਟ ਦੀਆਂ ਟੀਮਾਂ ਦਰਮਿਆਨ ਹੋਵੇਗਾ। ਇਸ ਮੌਕੇ ਬਲਜਿੰਦਰ ਸਿੰਘ, ਰਜਿੰਦਰ ਸਿੰਘ, ਇੰਦਰਜੀਤ ਸਿੰਘ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸਵਿਤਾ ਰਾਣੀ, ਹਰਮੇਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।







