:

ਪਾਵਰਕੌਮ ਮਨੇਜਮੈਂਟ ਖ਼ਿਲਾਫ਼ ਉਲੀਕੇ ਜਾਣ ਵਾਲੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਤਿਆਰ ਰਹੋ-ਸਿੰਦਰ ਧੌਲਾ


ਪਾਵਰਕੌਮ ਮਨੇਜਮੈਂਟ ਖ਼ਿਲਾਫ਼ ਉਲੀਕੇ ਜਾਣ ਵਾਲੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਤਿਆਰ ਰਹੋ-ਸਿੰਦਰ ਧੌਲਾ 
ਬਰਨਾਲਾ 14/12/23
5 ਜਨਵਰੀ ਨੂੰ ਬਰਨਾਲਾ ਦਫ਼ਤਰ ਵਿੱਚ ਕੀਤੀ ਜਾ ਰਹੀ ਕਨਵੈਨਸ਼ਨ ਵਿੱਚ ਵਧ ਚੜ੍ਹ ਕੇ ਸ਼ਾਮਿਲ ਹੋਵੋ - ਸਿੰਦਰ ਧੌਲਾ

75 ਸਾਲ ਦਾ ਜੀਵਨ ਸਫ਼ਰ ਪੂਰਾ ਕਰ ਚੁੱਕੇ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਕੀਤਾ ਜਾਵੇਗਾ - ਰਣਜੀਤ ਜੋਧਪੁਰ 

ਬਰਨਾਲਾ 13 ਦਸੰਬਰ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਰਜਿ ਵੱਲੋਂ ਸ਼ਹਿਰੀ ਅਤੇ ਦਿਹਾਤੀ ਮੰਡਲ ਕਮੇਟੀਆਂ ਦੀ ਸਾਂਝੀ ਮੀਟਿੰਗ ਰਣਜੀਤ ਸਿੰਘ ਜੋਧਪੁਰ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਧਨੌਲਾ ਰੋਡ ਬਰਨਾਲਾ ਵਿਖੇ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਸਰਕਲ ਸਕੱਤਰ ਸ਼ਿੰਦਰ ਧੌਲਾ, ਹਰਨੇਕ ਸਿੰਘ ਸੰਘੇੜਾ, ਗੁਰਚਰਨ ਸਿੰਘ ਨੇ ਪਾਵਰਕੌਮ ਪੈਨਸ਼ਨਰਾਂ ਦੀਆਂ ਬੁਨਿਆਦੀ ਮੰਗਾਂ ਦੀ ਬਾਰੇ ਅਤੇ ਚੱਲ ਰਹੇ ਸੰਘਰਸ਼ ਬਾਰੇ ਚਰਚਾ ਕੀਤੀ। ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨਾਲ ਜਥੇਬੰਦੀ ਦੇ ਸੰਘਰਸ਼ ਦੀ ਬਦੌਲਤ ਹੋਈਆਂ ਮੀਟਿੰਗਾਂ ਵਿੱਚ ਪਾਵਰਕੌਮ ਦੇ ਪੈਨਸ਼ਨਰਜ਼ ਦੀਆਂ ਮੰਗਾਂ ਅਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਦੇ ਦੋ ਆਗੂਆਂ ਦੀ ਜ਼ਬਰੀ ਟਰਮੀਨੇਟ ਕੀਤੇ ਸਾਥੀਆਂ ਨੂੰ ਬਹਾਲ ਕਰਨ ਦੀ ਮੰਨੀ ਹੋਈ ਮੰਗ ਲਾਗੂ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ  ਟਰਮੀਨੇਟ ਕੀਤੇ ਆਗੂਆਂ ਨੂੰ ਵਾਅਦੇ ਅਨੁਸਾਰ ਬਹਾਲ ਕਰਨ ਦੀ ਮੰਗ ਕੀਤੀ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਜਥੇਬੰਦੀ ਦੀਆਂ ਲੰਬੇ ਸਮੇਂ ਤੋਂ ਲਮਕਾ ਅਵਸਥਾ ਵਿੱਚ ਪਈਆਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੈ। ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀ ਖ਼ਿਲਾਫ਼ ਅਤੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਤਿੱਖੇ ਸੰਘਰਸ਼ ਦੀ ਲੋੜ ਤੇ ਜੋਰ ਦਿੱਤਾ। ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦਕ ਹਾਲਤ ਨੂੰ ਮਜ਼ਬੂਤ ਕਰਨ ਹਿੱਤ 5 ਜਨਵਰੀ 24 ਨੂੰ ਦੋਵੇਂ ਸ਼ਹਿਰੀ ਅਤੇ ਦਿਹਾਤੀ ਮੰਡਲਾਂ ਦੀ ਸਾਂਝੀ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਕਨਵੈਨਸ਼ਨ ਵਿੱਚ 75 ਸਾਲ ਦਾ ਸਫ਼ਰ ਪੂਰਾ ਕਰ ਚੁੱਕੇ ਪੈਨਸ਼ਨਰਾਂ ਅਤੇ ਪਰਿਵਾਰਿਕ ਪੈਨਸ਼ਨਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ। ਬੁਲਾਰੇ ਆਗੂਆਂ 
ਇਸ ਮੀਟਿੰਗ ਵਿੱਚ ਬੁਲਾਰੇ ਆਗੂਆਂ ਗੌਰੀ ਸ਼ੰਕਰ, ਜਗਰਾਜ ਸਿੰਘ, ਜਗਦੀਸ਼ ਸਿੰਘ,ਜਗਰਾਜ ਸਿੰਘ, ਬੂਟਾ ਸਿੰਘ,ਬਲਵੰਤ ਸਿੰਘ,ਮੋਹਣ ਸਿੰਘ ਛੰਨਾਂ,ਗੋਬਿੰਦਰ ਸਿੰਘ,ਬਲਦੇਵ ਸਿੰਘ ਆਦਿ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀ ਤਿੰਨ ਕਿਸ਼ਤਾਂ ਦੱਬੀ ਬੈਠੀ ਹੈ। ਪਾਵਰਕੌਮ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 46% ਮਹਿੰਗਾਈ ਭੱਤੇ ਦੀ ਥਾਂ ਸਿਰਫ਼ 34% ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ, 5 ਸਾਲ 6 ਮਹੀਨੇ ਦਾ ਨਵੇਂ ਸਕੇਲਾਂ ਦਾ ਬਕਾਏ ਦੀ  ਅਦਾਇਗੀ ਨਹੀਂ ਕੀਤੀ ਜਾ ਰਹੀ, 2.59 ਗੁਣਾਂਕ ਨਾਲ 1-1-16 ਤੋਂ ਪੈਨਸ਼ਨ ਸੋਧਣ ਦਾ ਮਸਲਾ ਲਮਕਾ ਅਵਸਥਾ ਵਿੱਚ ਪਿਆ ਹੈ। ਇਹੀ ਸਰਕਾਰ ਸਤਾ ਸੰਭਾਲਣ ਮੌਕੇ ਡੀਂਗਾਂ ਮਾਰਨ ਰਹੀ ਸੀ ਕਿ ਸਰਕਾਰ ਦੇ ਖਜ਼ਾਨੇ ਵਿੱਚ ਕੋਈ ਘਾਟਾ ਨਹੀਂ ਹੈ, ਹੁਣ ਇਹੀ ਸਰਕਾਰ 1 ਲੱਖ 83 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਬਹਾਨਾ ਲਗਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਅਦਾ ਕਰਨ ਤੋਂ ਇਨਕਾਰ ਕਰ ਰਹੀ ਹੈ।। ਇਜ਼ਰਾਈਲੀ ਧਾੜਵੀਆਂ ਵੱਲੋਂ ਫ਼ਲਸਤੀਨੀ ਲੋਕਾਂ ਖ਼ਿਲਾਫ਼ ਵਿੱਢੀ ਨਿਹੱਕੀ ਜੰਗ ਬੰਦ ਕਰਨ ਦੀ ਜ਼ੋਰਦਾਰ ਮੰਗ ਕੀਤੀ।

ਤਾਜ਼ਾ ਖ਼ਬਰਾਂ
Gallery
Tags
Social Media