ਭਾਕਿਯੂ ( ਏਕਤਾ) ਡਕੌਂਦਾ ਦੇ ਕਾਫ਼ਲੇ 15 ਦਸੰਬਰ ਤੋਂ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਣਗੇ -ਬਾਬੂ ਸਿੰਘ ਖੁੱਡੀਕਲਾਂ
- Admin Default
- 14 Dec, 2023 01:20
ਭਾਕਿਯੂ ( ਏਕਤਾ) ਡਕੌਂਦਾ ਦੇ ਕਾਫ਼ਲੇ 15 ਦਸੰਬਰ ਤੋਂ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਪੱਕੇ ਮੋਰਚੇ ਵਿੱਚ ਸ਼ਾਮਿਲ ਹੋਣਗੇ -ਬਾਬੂ ਸਿੰਘ ਖੁੱਡੀਕਲਾਂ
ਬਰਨਾਲਾ 13 ਦਸੰਬਰ
ਭਾਰਤੀ ਕਿਸਾਨ ਯੂਨੀਅਨ ( ਏਕਤਾ ) ਡਕੌਂਦਾ ਬਲਾਕ ਬਰਨਾਲਾ ਦੇ ਪ੍ਰਧਾਨ ਬਾਬੂ ਸਿੰਘ ਖੁੱਡੀਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਕਾਲਾ ਮਹਿਰ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀ ਰਾਖੀ ਲਈ ਚੱਲ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਮੀਟਿੰਗ ਹੋਈ। ਇਸ ਸਮੇਂ ਬਲਾਕ ਆਗੂਆਂ
ਜਸਵੰਤ ਸਿੰਘ ਹੰਢਿਆਇਆ, ਗੋਪਾਲ ਕ੍ਰਿਸ਼ਨ ਹਮੀਦੀ, ਬਲਵੰਤ ਸਿੰਘ ਠੀਕਰੀਵਾਲਾ, ਹਰਪਾਲ ਸਿੰਘ ਹੰਢਿਆਇਆ, ਸਤਨਾਮ ਸਿੰਘ ਸੰਧੂ ਪੱਤੀ ਬਰਨਾਲਾ ਨੇ
ਮੌਜੂਦਾ ਸੰਕਟਮਈ ਹਾਲਤਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਕੁੱਲਰੀਆਂ ਜਿਲ੍ਹਾ ਮਾਨਸਾ ਦੇ ਅਬਾਦਕਾਰ ਕਿਸਾਨਾਂ ਉੱਪਰ ਸਿਆਸੀ ਸ਼ਹਿ ਤੇ ਭੂਤਰੇ ਸਰਪੰਚ ਵੱਲੋਂ ਆਪਣੀ ਜੀਪ ਕਿਸਾਨਾਂ ਉੱਪਰ ਚੜਾਉਣ ਇੱਕ ਕਿਸਾਨ ਸੀਤਾ ਸਿੰਘ ਨੂੰ ਗੰਭੀਰ ਫੱਟੜ ਕਰ ਦਿੱਤਾ ਹੈ। ਉਲਟਾ ਚੋਰ ਕੋਤਵਾਲ ਕੋ ਡਾਂਟੇ ਦੀ ਕਹਾਵਤ ਅਨੁਸਾਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੀੜਤ ਅਬਾਦਕਾਰ ਕਿਸਾਨਾਂ ਉੱਪਰ ਹੀ ਪਰਚਾ ਦਰਜ ਕਰ ਲਿਆ ਹੈ। ਹੁਣ ਜਥੇਬੰਦੀ ਵੱਲੋਂ ਸਰਪੰਚ ਅਤੇ ਉਸ ਦੀ ਗੁੰਡਾਢਾਣੀ ਖਿਲ਼ਾਫ਼ ਕਤਲ ਦਾ ਮੁਕੱਦਮਾ ਦਰਜ਼ ਕਰਨ ਅਤੇ ਕਿਸਾਨਾਂ ਉੱਪਰ ਦਰਜ ਪੁਲਿਸ ਕੇਸ ਰੱਦ ਕਰਨ ਦੀ ਮੰਗ ਨੂੰ ਲੈਕੇ 15 ਦਸੰਬਰ ਤੋਂ ਡੀਐਸਪੀ ਬੁਢਲਾਡਾ ਦੇ ਦਫਤਰ ਅੱਗੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿਸਾਨਾਂ ਦੀ ਮੰਦਹਾਲੀ ਲਈ ਜਿੰਮੇਵਾਰ ਕੇਂਦਰੀ ਅਤੇ ਸੂਬਾਈ ਸਰਕਾਰਾਂ ਦੀਆਂ ਕਿਸਾਨ/ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਪੂਰੀ ਤਨਦੇਹੀ ਨਾਲ ਭਾਗ ਲੈਣ ਦੀ ਜੋਰਦਾਰ ਅਪੀਲ ਕੀਤੀ। ਆਗੂਆਂ ਗੋਪਾਲ ਕ੍ਰਿਸ਼ਨ ਹਮੀਦੀ, ਬਲਵੰਤ ਸਿੰਘ ਠੀਕਰੀਵਾਲਾ, ਹਰਪਾਲ ਸਿੰਘ ਹੰਢਿਆਇਆ, ਸਤਨਾਮ ਸਿੰਘ ਸੰਧੂ ਪੱਤੀ ਬਰਨਾਲਾ
ਨੇ ਅਬਾਦਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਪ੍ਰਣ ਦੁਹਰਾਇਆ।
ਮੀਟਿੰਗ ਵਿੱਚ ਸ਼ਾਮਲ ਕਿਸਾਨ ਆਗੂਆਂ ਜਰਨੈਲ ਸਿੰਘ ਖੁੱਡੀਕਲਾਂ, ਜਗਰਾਜ ਸਿੰਘ ਹਮੀਦੀ, ਨਰਾਇਣ ਸਿੰਘ ਧੌਲਾ, ਗੁਰਮੀਤ ਸਿੰਘ ਬਰਨਾਲਾ, ਮਨਜੀਤ ਸਿੰਘ, ਪਰਸ਼ੋਤਮ ਸਿੰਘ, ਲਵਲੀਨ ਸਿੰਘ, ਨਿਰਭੈ ਸਿੰਘ ਉੱਪਲੀ, ਹਰਕੀਰਤ ਸਿੰਘ, ਗੁਰਦੇਵ ਸਿੰਘ ਹਮੀਦੀ,ਬੂਟਾ ਸਿੰਘ, ਮਨਜੀਤ ਸਿੰਘ , ਵਹਿਗੁਰੂ ਸਿੰਘ,ਕਰਮ ਸਿੰਘ, ਹਰਬੰਸ ਸਿੰਘ ਆਦਿ ਕਿਸਾਨ ਆਗੂਆਂ ਨੇ ਕਿਹਾ 15 ਦਸੰਬਰ ਨੂੰ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਲੱਗਣ ਵਾਲੇ ਪੱਕੇ ਮੋਰਚੇ ਵਿੱਚ ਹਰ ਪਿੰਡ ਵਿੱਚੋਂ ਕਿਸਾਨਾਂ ਦੇ ਕਾਫ਼ਲੇ ਕੂਚ ਕਰਨਗੇ। ਜਦ ਤੱਕ ਕਿਸਾਨਾਂ ਉੱਪਰ ਜਾਨ ਲੇਵਾ ਹਮਲਾ ਕਰਨ ਵਾਲੇ ਸਾਰੇ ਦੋਸ਼ੀਆਂ ਖਿਲਾਫ਼ ਇਰਾਦਾ ਕਤਲ ਦਾ ਮੁਕੱਦਮਾ ਦਰਜ਼ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਪੱਕਾ ਮੋਰਚਾ ਜਾਰੀ ਰਹੇਗਾ।







