:

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਪ੍ਰੀਸ਼ਦ ਠੀਕਰੀਵਾਲ ਜਥੇਬੰਦੀ ਦੀ ਮੀਟਿੰਗ


ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਜ਼ਿਲ੍ਹਾ ਪ੍ਰੀਸ਼ਦ ਠੀਕਰੀਵਾਲ ਜਥੇਬੰਦੀ ਦੀ ਮੀਟਿੰਗ
- ਚੋਣਾਂ ਦੀਆਂ ਤਿਆਰੀਆਂ ਅਤੇ ਨਵੀਆਂ ਕਮੇਟੀਆਂ ਦੇ ਗਠਨ ਸੰਬੰਧੀ ਕੀਤੀਆਂ ਵਿਚਾਰਾਂ
ਬਰਨਾਲਾ, 16 ਦਸੰਬਰ

 ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਐਮ.ਪੀ. ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜਰ ਪਾਰਟੀ ਦੀ ਮਜਬੂਤੀ ਲਈ ਨਵੀਆਂ ਕਮੇਟੀਆਂ ਦੇ ਗਠਨ ਲਈ ਪਾਰਟੀ ਦੀ ਜ਼ਿਲ੍ਹਾ ਪ੍ਰੀਸ਼ਦ ਠੀਕਰੀਵਾਲ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਪਿੰਡ ਕਲਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਦੀ ਦੇਖ-ਰੇਖ ਅਧੀਨ ਹੋਈ | ਮੀਟਿੰਗ ਵਿੱਚ ਪਾਰਟੀ ਦੇ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ ਔਲਖ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ |
ਮੀਟਿੰਗ ਨੂੰ  ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ. ਮੰਡੇਰ ਨੇ ਕਿਹਾ ਕਿ ਲੋਕ ਹੱਕਾਂ ਦੀ ਰਾਖੀ ਲਈ ਲੋਕ ਹੱਕਾਂ ਦੇ ਪਹਿਰੇਦਾਰ ਸ. ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੂੰ  ਆਉਣ ਵਾਲੀਆਂ ਚੋਣਾਂ ਵਿੱਚ ਜਿਤਾਉਣਾ ਸਮੇਂ ਦੀ ਮੰਗ ਹੈ, ਜਿਸਦੇ ਲਈ ਪਾਰਟੀ ਦੀ ਨੀਂਹ ਨੂੰ  ਹੋਰ ਮਜਬੂਤ ਕਰਨਾ ਬੇਹੱਦ ਜਰੂਰੀ ਹੈ | ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਨੂੰ  ਅਪੀਲ ਕੀਤੀ ਕਿ ਹਰ ਪਿੰਡ ਵਿੱਚ ਇੱਕ ਜਥੇਬੰਦੀ ਦਾ ਗਠਨ ਕੀਤਾ ਜਾਵੇ, ਤਾਂ ਜੋ ਸ. ਸਿਮਰਨਜੀਤ ਸਿੰਘ ਮਾਨ ਦੀ ਸੋਚ ਨੂੰ  ਘਰ-ਘਰ ਪਹੁੰਚਾਇਆ ਜਾਵੇ ਅਤੇ ਪਾਰਟੀ ਨੂੰ  ਮਜਬੂਤ ਸਿਆਸੀ ਧਿਰ ਵਜੋਂ ਲੋਕਾਂ ਸਾਹਮਣੇ ਪੇਸ਼ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਹੀ ਇੱਕ ਅਜਿਹੀ ਪਾਰਟੀ ਹੈ, ਜੋ ਲੋਕ ਹੱਕਾਂ 'ਤੇ ਡੱਟ ਕੇ ਪਹਿਰਾ ਦੇ ਸਕਦੀ ਹੈ | ਇਸ ਲਈ ਪਾਰਟੀ ਦੀ ਚੜ੍ਹਦੀ ਕਲਾਂ ਲਈ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ |
ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਿੱਤ ਸਿੰਘ ਬਰਾੜ, ਮਹਿੰਦਰ ਸਿੰਘ ਸਹਿਜੜਾ, ਲਖਵੀਰ ਸਿੰਘ ਕਲਾਲਾ, ਭੋਲਾ ਸਿੰਘ ਕਲਾਲਾ, ਗੋਵਿੰਦ ਸਿੰਘ ਚੌਹਾਨਕੇ ਖੁਰਦ, ਬੰਤ ਸਿੰਘ ਚੌਹਾਨਕੇ ਖੁਰਦ, ਜੋਗਿੰਦਰ ਸਿੰਘ ਚੌਹਾਨਕੇ ਕਲਾਂ ਸਰਪੰਚ, ਮਨਜੀਤ ਸਿੰਘ ਕਲਾਲਾ, ਜਗਸੀਰ ਸਿੰਘ ਸਹਿਜੜਾ, ਰਾਮ ਸਿੰਘ ਵਜੀਦਕੇ ਖੁਰਦ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ |

ਤਾਜ਼ਾ ਖ਼ਬਰਾਂ
Gallery
Tags
Social Media