ਮਹਿਲ ਕਲਾਂ ਅਕਾਲੀ ਦਲ ਨੂੰ ਮਹਿਲ ਕਲਾਂ ਚ ਵਿਧਾਨ ਸਭਾ ਹਲਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ
- Admin Default
- 20 Dec, 2023 10:11
ਮਹਿਲ ਕਲਾਂ ਅਕਾਲੀ ਦਲ ਨੂੰ ਮਹਿਲ ਕਲਾਂ ਚ ਵਿਧਾਨ ਸਭਾ ਹਲਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ
ਬਰਨਾਲਾ 20/12/23
ਮਹਿਲ ਕਲਾਂ ਅਕਾਲੀ ਦਲ ਨੂੰ ਮਹਿਲ ਕਲਾਂ ਚ ਵਿਧਾਨ ਸਭਾ ਹਲਕਾ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ l ਜਦ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਯੂਥ ਦੇ ਸੀਨੀਅਰ ਅਕਾਲੀ ਆਗੂ ਨੌਜਵਾਨ ਰਿੰਕਾ ਕੁਤਬਾ ਬਾਹਮਣੀਆਂ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਨੌਜਵਾਨਾਂ ਨੇ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੰਮ ਕਰਨ ਦਾ ਪ੍ਰਣ ਲਿਆ।ਇਸ ਮੌਕੇ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਰਿੰਕਾ ਕੁਤਬਾ ਬਾਹਮਣੀਆਂ ਨੇ ਕਿਹਾ ਕਿ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦਾ ਭਲਾ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਕਿਉਂਕਿ ਕਾਂਗਰਸ ਸਮੇਤ ਹੋਰਨਾਂ ਪਾਰਟੀਆਂ ਨੇ ਲਾਰਿਆ ਤੋਂ ਸਿਵਾਏ ਪੰਜਾਬ ਦੇ ਲੋਕਾਂ ਨੂੰ ਹੋਰ ਕੁਝ ਨਹੀਂ ਦਿੱਤਾ। ਰਿੰਕਾ ਬਾਹਮਣੀਆਂ ਨੇ ਕਿਹਾ ਕਿ ਸਭ ਤੋਂ ਡਰਾਮੇਬਾਜ਼ ਤਾਂ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਸਰਕਾਰ ਹੈ ਜੋ ਹਰ ਰੋਜ਼ ਰੈਲੀਆਂ ਕਰਕੇ ਪੰਜਾਬ ਦੇ ਕਰੋੜਾਂ ਰੁਪਏ ਬਰਬਾਦ ਕਰ ਰਹੇ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਹੋਏ ਵਿਕਾਸ ਦੇ ਕੰਮਾਂ ਤੇ ਲਿਪਾ ਪੋਚੀ ਕਰਕੇ ਫੋਕੀ ਵਾਹ ਵਾਹ ਖੱਟ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਜੀ ਕੋਈ ਵੀ ਕੰਮ ਹੁੰਦਾ ਹੈ ਜਾਂ ਕੋਈ ਵੀ ਸਕੀਮ ਲਾਗੂ ਕਰਨ ਨਾਲ ਡਰਾਮਾ ਕਰਨਾ ਹੁੰਦਾ ਹੈ ਤਾਂ ਉਹ ਆਪਣੇ ਆਕਾ ਕੇਜਰੀਵਾਲ ਨੂੰ ਬੁਲਾ ਕੇ ਹੀ ਕਰਦੇ ਹਾਂ ,ਜਿਸ ਕਾਰਨ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਭਗਵੰਤ ਮਾਨ ਪੂਰੀ ਤਰ੍ਹਾ ਦਿੱਲੀ ਦੇ ਅੰਡਰ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਕਿਉਂਕਿ ਹਰ ਰੋਜ਼ ਕਤਲ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਉਹ ਅਗਾਮੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਵਾਲਾ ਝੰਡਾ ਬੁਲੰਦ ਕਰਨ।
ਇਸ ਮੌਕੇ ਗੁਰਮੇਲ ਸਿੰਘ, ਹਰਜਿੰਦਰ ਸਿੰਘ ਝੱਲੀ, ਨੰਬਰਦਾਰ ਜਸਵੀਰ ਸਿੰਘ, ਗਗਨਦੀਪ ਸਿੰਘ ,ਮਨਿੰਦਰ ਸਿੰਘ, ਡਾ ਤਰਲੋਚਨ ਸਿੰਘ, ਪਰਮਜੀਤ ਸਿੰਘ ਨੰਬਰਦਾਰ, ਅਮਰ ਸਿੰਘ ,ਪਲਵਿੰਦਰ ਸਿੰਘ ਹੇਅਰ, ਜਸਪਾਲ ਸਿੰਘ ਹੇਅਰ, ਲੱਖੀ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।







