ਕੇਵਲ ਸਿੰਘ ਢਿੱਲੋਂ ਭਾਜਪਾ ਦੀ ਰਾਸ਼ਟਰੀ ਕਲੱਸਟਰ ਇੰਚਾਰਜ਼ਾਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ ਅਤੇ ਪਾਰਟੀ ਪ੍ਰਧਾਨ ਨੱਡਾ ਨਾਲ ਮੀਟਿੰਗ --ਪੰਜਾਬ ਵਿੱਚ ਬੂਥ ਪੱਧਰ ਤੱਕ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਜਾਵਾਂਗੇ ਅਤੇ ਜਿੱਤਾਂਗੇ - ਕੇਵਲ ਸਿੰਘ ਢਿੱਲੋਂ www.samacharpunjab.com
- Admin Default
- 18 Jan, 2024 23:54
ਕੇਵਲ ਸਿੰਘ ਢਿੱਲੋਂ ਭਾਜਪਾ ਦੀ ਰਾਸ਼ਟਰੀ ਕਲੱਸਟਰ ਇੰਚਾਰਜ਼ਾਂ ਦੀ ਮੀਟਿੰਗ ਵਿੱਚ ਹੋਏ ਸ਼ਾਮਲ ਅਤੇ ਪਾਰਟੀ ਪ੍ਰਧਾਨ ਨੱਡਾ ਨਾਲ ਮੀਟਿੰਗ
ਪੰਜਾਬ ਵਿੱਚ ਬੂਥ ਪੱਧਰ ਤੱਕ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਜਾਵਾਂਗੇ ਅਤੇ ਜਿੱਤਾਂਗੇ - ਕੇਵਲ ਸਿੰਘ ਢਿੱਲੋਂ
www.samacharpunjab.com
ਬਰਨਾਲਾ।
ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀ਼. ਜੇ.ਪੀ ਨੱਡਾ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਰਾਸ਼ਟਰੀ ਪੱਧਰ ਦੀ ਕਲੱਸਟਰ ਇੰਚਾਰਜਾਂ ਦੀ ਮੀਟਿੰਗ ਹੋਈ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਕੋਰ ਕਮੇਟੀ ਦੇ ਮੈਂਬਰ ਕੇਵਲ ਸਿੰਘ ਢਿੱਲੋਂ ਸ਼ਾਮਲ ਹੋਏ।
ਇਸ ਸਬੰਧੀ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਰਾਸ਼ਟਰੀ ਮਹਾ ਮੰਤਰੀ ਬੀ.ਐਲ. ਸੰਤੋਸ਼ ਨੇ ਕਲੱਸਟਰ ਇੰਚਾਰਜ ਸਾਹਿਬਾਨ ਨਾਲ ਚਰਚਾ ਕੀਤੀ ਅਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਇਸ ਗੱਲ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਕਿ ਭਾਵੇਂ ਦੇਸ਼ ਦੀ ਜਨਤਾ ਨੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਤੀਜੀ ਵਾਰ ਸੱਤਾ ਸੌਂਪਣ ਦਾ ਮਨ ਬਣਾ ਲਿਆ ਹੈ, ਪਰ ਅਸੀਂ ਭਾਜਪਾ ਦੇ ਵਰਕਰ ਕੇਂਦਰ ਸਰਕਾਰ ਦੀਆਂ ਲਾਭਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਤਾਂ ਜੋ ਅਸੀਂ ਆਪਣੇ ਭਾਰਤ ਨੂੰ ਜਲਦੀ ਤੋਂ ਜਲਦੀ ਇੱਕ ਵਿਕਸਤ ਦੇਸ਼ ਬਣਾ ਸਕੀਏ।
ਇਸ ਉਪਰੰਤ ਉਹਨਾਂ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਰਾਸ਼ਟਰੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਰਾਸ਼ਟਰੀ ਵਲੋਂ ਭਾਜਪਾ ਮੁੱਖ ਦਫ਼ਤਰ ਦਿੱਲੀ ਵਿਖੇ ਮੀਟਿੰਗ ਵੀ ਕੀਤੀ ਅਤੇ ਪੰਜਾਬ ਭਾਜਪਾ ਦੀਆਂ ਸਰਗਰਮੀਆਂ ਤੋਂ ਜਾਣੂ ਕਰਵਾਇਆ।
ਕੇਵਲ ਢਿੱਲੋਂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਇਸ ਵੇਲੇ ਭਾਜਪਾ ਦੀ ਸਰਕਾਰ ਮੁੜ ਬਨਾਉਣ ਦਾ ਮਾਹੌਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆਂ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਕੇ ਉਭਰਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਦੇ ਵਰਕਰ ਬੂਥ ਪੱਧਰ ਤੇ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਲੈ ਕੇ ਜਾ ਰਹੀ ਹੈ। ਸੂਬੇ ਦੀਆਂ ਸਾਰੀਆਂ ਸੀਟਾਂ ਉਪਰ ਭਾਜਪਾ ਆਪਣੇ ਦਮ ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰੇਗੀ।







