ਫੜਨਵੀਸ ਅੱਜ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
- Admin Default
- 05 Dec, 2024 08:55
ਫੜਨਵੀਸ ਅੱਜ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
ਮੁੰਬਈ
ਦੇਵੇਂਦਰ ਫੜਨਵੀਸ ਅੱਜ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਉਪ ਮੁੱਖ ਮੰਤਰੀ ਹੋਣਗੇ। ਫੜਨਵੀਸ ਸੂਬੇ ਦੇ 21ਵੇਂ ਮੁੱਖ ਮੰਤਰੀ ਹੋਣਗੇ। ਸਹੁੰ ਚੁੱਕ ਸਮਾਗਮ ਅੱਜ ਸ਼ਾਮ 5:30 ਵਜੇ ਦੱਖਣੀ ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਵੇਗਾ। ਇਸ ਸ਼ਾਨਦਾਰ ਸਮਾਰੋਹ ਵਿੱਚ 19 ਰਿਆਸਤਾਂ ਦੇ ਮੁੱਖ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਕਈ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਮੋਦੀ ਵੀ ਸ਼ਾਮਲ ਹੋ ਸਕਦੇ ਹਨ।
Source babushahi







