:

ਬਰਨਾਲਾ ਪੁਲਿਸ ਦੇ ਅਧਿਕਾਰੀਆਂ ਨੇ ਜਾਗਰੂਕਤਾ ਸੈਮੀਨਾਰ ਕਰਵਾਏ ਅਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ


ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਨੇ ਪਿੰਡ ਕੁੱਬੇ ਅਤੇ ਚੱਕ ਅਤਰ ਸਿੰਘ ਵਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਏ ਅਤੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।