:

ਸਿਹਤ ਵਿਭਾਗ ਵੱਲੋਂ ਪੁਲੀਸ ਲਾਈਨ ਤੇ ਸਟੇਸ਼ਨਾਂ ਦਾ ਕੀਤਾ ਗਿਆ ਡੇਂਗੂ ਸਰਵੇਖਣ


ਸਿਹਤ ਵਿਭਾਗ ਵੱਲੋਂ ਪੁਲੀਸ ਲਾਈਨ ਤੇ ਸਟੇਸ਼ਨਾਂ ਦਾ ਕੀਤਾ ਗਿਆ ਡੇਂਗੂ ਸਰਵੇਖਣ 

*“ਹਰ ਸ਼ੁੱਕਵਾਰ-ਡੇਂਗੂ 'ਤੇ ਵਾਰ” ਮੁਹਿੰਮ ਤਹਿਤ ਡੇਂਗੂ ਸਬੰਧੀ ਜਾਗਰੂਕਤਾ

ਬਰਨਾਲਾ, 4 ਅਗਸਤ
   ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲ ਅਤੇ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਬਰਨਾਲਾ ਦੇ ਪੁਲਿਸ ਸਟੇਸ਼ਨਾਂ ਅਤੇ ਪੁਲਿਸ  ਲਾਈਨ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਅਤੇ ਸਟਾਫ ਨੂੰ “ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ” ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ  ਵੱਲੋਂ ਜਾਂਚ ਕੀਤੀ ਗਈ।
ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ ਦਾ ਲਾਰਵਾ ਨਸ਼ਟ  ਅਤੇ ਪੁਲਿਸ ਸਟਾਫ ਨੂੰ “ਹਰ ਸ਼ੁੱਕਰਵਾਰ - ਡੇੰਗੂ 'ਤੇ ਵਾਰ “ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ,ਦੁਕਾਨਾਂ ,ਵਰਕਸਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ' ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ,ਮਾਸ ਪੇਸੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਗਣੇਸ਼ ਦੱਤ, ਜਸਵਿੰਦਰ ਸਿੰਘ , ਕਰਮਵੀਰ ਸਿੰਘ, ਸੁਖਵਿੰਦਰ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਪੁਲਿਸ ਲਾਇਨ ਅਤੇ ਸਟੇਸ਼ਨ ਵਿੱਚ ਡੇਂਗੂ ਦਾ ਲਾਰਵਾ ਨਸ਼ਟ ਕਰਵਾਇਆ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ।
ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸ਼ੁੱਕਵਾਰ- ਡੇਂਗੂ 'ਤੇ ਵਾਰ”  ਥੀਮ ਤਹਿਤ ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ।